ਕਿਸਾਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ
Thursday, Jul 18, 2019 - 04:25 PM (IST)

ਮਾਨਸਾ (ਅਮਰਜੀਤ) : ਮਾਨਸਾ ਜ਼ਿਲੇ ਦੇ ਪਿੰਡ ਅਨੂਪਗੜ੍ਹ 'ਚ ਡਰੇਨ ਦੀ ਸਫਾਈ ਨਹੀਂ, ਜਿਸ ਕਾਰਨ ਲਗਾਤਾਰ ਪਏ ਮੀਂਹ ਕਾਰਨ 50 ਏਕੜ ਫਸਲ ਡੁੱਬ ਗਈ। ਇਸ ਤੋਂ ਦੁਖੀ ਕਿਸਾਨਾਂ ਨੇ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਹ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲੋਂ ਡਰੇਨ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਕਈ ਵਾਰ ਚੱਕਰ ਲਗਾ ਚੁੱਕੇ ਹਨ ਪਰ ਅਧਿਕਾਰੀ ਸਮੱਸਿਆ ਹੱਲ ਕਰਨ ਦੀ ਬਜਾਏ ਟਾਲ-ਮਟੋਲ ਕਰ ਰਹੇ ਸਨ। ਡਰੇਨ ਵਿਭਾਗ ਵਲੋਂ 26 ਅਪ੍ਰੈਲ 2019 ਨੂੰ ਬੰਦ ਪਈ ਡਰੇਨ ਦੀ ਨਿਸ਼ਾਨਦੇਹੀ ਕਰਕੇ ਇਸ ਨੂੰ ਚਾਲੂ ਕਰਨ ਲਈ ਇਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਕਿਸਾਨਾਂ ਦੀ 50 ਏਕੜ ਦੇ ਕਰੀਬ ਫਸਲ ਬਰਬਾਦ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਵੀ ਮੰਗ ਕੀਤੀ।