ਗਰਭਪਾਤ ਕਰਵਾਉਣ ਤੋਂ ਨੂੰਹ ਨੇ ਕੀਤੀ ਨਾਂਹ, ਕੁੱਟ-ਮਾਰ ਨਾਲ ਕੁੱਖ ''ਚ ਪਲ ਰਹੇ ਬੱਚੇ ਦੀ ਮੌਤ

Sunday, Mar 03, 2019 - 10:29 AM (IST)

ਗਰਭਪਾਤ ਕਰਵਾਉਣ ਤੋਂ ਨੂੰਹ ਨੇ ਕੀਤੀ ਨਾਂਹ, ਕੁੱਟ-ਮਾਰ ਨਾਲ ਕੁੱਖ ''ਚ ਪਲ ਰਹੇ ਬੱਚੇ ਦੀ ਮੌਤ

ਮਾਨਸਾ(ਜੱਸਲ)— ਜ਼ਿਲਾ ਬਠਿੰਡਾ ਦੇ ਪਿੰਡ ਚਾਉਂਕੇ ਵਿਖੇ ਲੜਕੀ ਦੀ ਕੁੱਟ-ਮਾਰ ਕਰਨ ਤੇ ਦਾਜ ਦੀ ਮੰਗ ਨੂੰ ਲੈ ਕੇ ਪੁਲਸ ਨੇ ਪਤੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ। ਪੀੜਤ ਲੜਕੀ ਸਿਵਲ ਹਸਪਤਾਲ ਮਾਨਸਾ ਵਿਖੇ ਜ਼ੇਰੇ ਇਲਾਜ ਹੈ। ਉਸ ਦਾ ਦੋਸ਼ ਹੈ ਕਿ ਸਹੁਰਾ ਪਰਿਵਾਰ ਨੇ ਉਸ ਦਾ ਗਰਭਪਾਤ ਕਰਵਾਉਣਾ ਚਾਹਿਆ ਪਰ ਜਦੋਂ ਉਸਨੇ ਇਹ ਕਰਨ ਤੋਂ ਨਾਂਹ ਕਰ ਦਿੱਤੀ ਤਾਂ ਉਸਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ, ਜਿਸ ਕਾਰਨ ਉਸਦੀ ਕੁੱਖ ਵਿਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਪੀੜਤਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਉਣ ਤੋਂ ਬਾਅਦ ਉਸਦੇ ਮ੍ਰਿਤਕ ਬੱਚੇ ਦੇ ਨਮੂਨੇ ਲਏ ਗਏ ਹਨ, ਜਿਸਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿੰਡ ਫਫੜੇ ਭਾਈ ਕੇ ਦੇ ਸਰਪੰਚ ਇਕਬਾਲ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਦਾ ਵਿਆਹ ਚਾਉਂਕੇ ਦੇ ਰਾਜਵਿੰਦਰ ਸਿੰਘ ਨਾਲ ਹੋਇਆ ਸੀ, ਜਿਸ ਤੋਂ ਬਾਅਦ ਲੜਕੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱÎਗ। ਜਦੋਂ ਰਾਜਵਿੰਦਰ ਕੌਰ ਗਰਭਵਤੀ ਹੋ ਗਈ ਤਾਂ ਸਹੁਰੇ ਪਰਿਵਾਰ ਨੇ ਉਸਦਾ ਗਰਭਪਾਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਪੀੜਤਾ ਵਲੋਂ ਨਾਂਹ ਕਰਨ ਤੋਂ ਬਾਅਦ ਉਸਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ। ਪੀੜਤਾ ਦੇ ਮਾਮੇ ਦੇ ਲੜਕੇ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੀ ਦਾ ਫੋਨ ਆਇਆ ਤੇ ਜਦੋਂ ਉਨ੍ਹਾਂ ਉਥੇ ਜਾ ਕੇ ਦੇਖਿਆ ਤਾਂ ਰਾਜਵਿੰਦਰ ਕੌਰ ਖੂਨ ਨਾਲ ਲਥਪਥ ਹੋ ਕੇ ਬਾਥਰੂਮ ਵਿਚ ਬੇਹੋਸ਼ ਡਿੱਗੀ ਪਈ ਮਿਲੀ ਤੇ ਉਸਦੀ ਕੁੱਖ ਵਾਲਾ ਬੱਚਾ ਵੀ ਮਰ ਕੇ ਬਾਹਰ ਡਿੱਗ ਪਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੀੜਤਾ ਨੂੰ ਸਿਵਲ ਹਸਪਤਾਲ ਮਾਨਸਾ ਦਾਖਲ ਕਰਵਾਇਆ ਗਿਆ।

ਰਿਪੋਰਟ ਆਉਣ ਤੋਂ ਬਾਅਦ ਹੋਵੇਗੀ ਕਾਰਵਾਈ : ਐੱਸ. ਐੱਮ. ਓ.
ਸਿਵਲ ਹਸਪਤਾਲ ਮਾਨਸਾ ਦੇ ਐੱਸ. ਐੱਮ. ਓ. ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਪੀੜਤਾ ਨੂੰ ਦਾਖਲ ਕਰਨ ਤੋਂ ਬਾਅਦ ਪਰਿਵਾਰ ਵਲੋਂ ਲਿਆਂਦੇ ਬੱਚੇ ਦੇ ਟੁਕੜਿਆਂ ਦੇ ਨਮੂਨੇ ਹਾਸਲ ਕਰ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਿਹੜੀ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਕਾਰਵਾਈ ਲਈ ਲਿਖਿਆ ਜਾਵੇਗਾ। ਦੂਜੇ ਪਾਸੇ ਪੁਲਸ ਚੌਕੀ ਚਾਉਂਕੇ ਦੇ ਮੁਖੀ ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਰਾਜਵਿੰਦਰ ਸਿੰਘ ਦੇ ਬਿਆਨ 'ਤੇ ਉਸਦੇ ਪਤੀ ਰਾਜਵਿੰਦਰ ਸਿੰਘ, ਬਲਵੀਰ ਸਿੰਘ  ਤੇ ਅੰਗਰੇਜ਼ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

cherry

Content Editor

Related News