ਸੋਸ਼ਲ ਮੀਡੀਆ ''ਤੇ ਨਾਜਾਇਜ਼ ਅਸਲੇ ਸਮੇਤ ਫੋਟੋਆਂ ਅਪਲੋਡ ਕਰਨ ਵਾਲੇ 2 ਕਾਬੂ

Thursday, Nov 28, 2019 - 10:25 AM (IST)

ਸੋਸ਼ਲ ਮੀਡੀਆ ''ਤੇ ਨਾਜਾਇਜ਼ ਅਸਲੇ ਸਮੇਤ ਫੋਟੋਆਂ ਅਪਲੋਡ ਕਰਨ ਵਾਲੇ 2 ਕਾਬੂ

ਮਾਨਸਾ (ਜੱਸਲ, ਮਿੱਤਲ) : ਜ਼ਿਲਾ ਪੁਲਸ ਵੱਲੋਂ ਸੋਸ਼ਲ ਮੀਡੀਆ 'ਤੇ ਨਾਜਾਇਜ਼ ਅਸਲੇ ਸਮੇਤ ਫੋਟੋਆਂ ਅਪਲੋਡ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਸ ਵੱਲੋਂ ਸੋਸ਼ਲ ਮੀਡੀਆ (ਫੇਸਬੁਕ) 'ਤੇ ਨਾਜਾਇਜ਼ ਅਸਲੇ ਸਮੇਤ ਫੋਟੋਆਂ ਅਪਲੋਡ ਕਰਨ ਵਾਲੇ ਮੁਲਜ਼ਮ ਮਨਜਿੰਦਰ ਸਿੰਘ ਉਰਫ ਪਪਨੀ ਪੁੱਤਰ ਕੌਰ ਸਿੰਘ ਵਾਸੀ ਝੁਨੀਰ ਅਤੇ ਲਾਭ ਸਿੰਘ ਉਰਫ ਗਿਆਨੀ ਪੁੱਤਰ ਮਹਿੰਦਰ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਾਜਾਇਜ਼ ਅਸਲਾ ਇਕ ਪਿਸਤੌਲ 32 ਬੋਰ ਦੇਸੀ ਸਮੇਤ 3 ਕਾਰਤੂਸ ਜ਼ਿੰਦਾ, 1 ਮੋਬਾਇਲ ਫੋਨ ਸਮੇਤ 2 ਸਿਮਾਂ ਦੀ ਬਰਾਮਦਗੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਬੱਸ ਅੱਡਾ ਝੁਨੀਰ ਮੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਉਕਤ ਮੁਲਜ਼ਮਾਂ ਕੋਲ ਨਾਜਾਇਜ਼ ਅਸਲਾ ਹੈ, ਜਿਨ੍ਹਾਂ ਨੇ ਅਸਲੇ ਸਮੇਤ ਆਪਣੀਆਂ ਫੋਟੋਆਂ ਫੇਸਬੁਕ 'ਤੇ ਅਪਲੋਡ ਕੀਤੀਆਂ ਹੋਈਆਂ ਹਨ। ਉਕਤ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News