ਭਾਰਤੀ ਕਿਸਾਨ ਯੂਨੀਅਨ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

03/23/2019 12:51:57 PM

ਮਾਨਸਾ (ਅਮਰਜੀਤ) : ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਮਾਨਸਾ ਜ਼ਿਲੇ ਦੇ ਪਿੰਡ ਹੀਰੇਵਾਲਾ ਵਿਚ ਕਿਸਾਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਮੋਟਰ ਕਨੈਕਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਕਿਸਾਨਾਂ ਨੂੰ ਮੋਟਰ ਕਨੈਕਸ਼ਨ ਨਹੀਂ ਮਿਲੇ ਤੇ ਉਨ੍ਹਾਂ ਨੂੰ ਫਸਲ ਦੀ ਸਿੰਚਾਈ ਲਈ ਡੀਜ਼ਲ 'ਤੇ ਖਰਚਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਉਹ ਆਰਥਿਕ ਤੰਗੀ ਦੇ ਸ਼ਿਕਾਰ ਹੋ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਪਿੰਡ 'ਚ ਸਿੰਚਾਈ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਕੀਤਾ ਸੀ ਪਰ ਇਹ ਕੰਮ ਅਧੂਰਾ ਛੱਡ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਮੋਟਰ ਕਨੈਕਸ਼ਨ ਜਾਰੀ ਨਾ ਕੀਤੇ ਅਤੇ ਪਾਈਪ ਲਾਈਨ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


Baljeet Kaur

Content Editor

Related News