ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
Thursday, Jun 07, 2018 - 05:56 PM (IST)
ਮਾਨਸਾ (ਅਮਰਜੀਤ) : ਮਾਨਸਾ ਦੇ ਪਿੰਡ ਹੀਰੇ ਵਾਲਾ 'ਚ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਮਜ਼ਦੂਰ ਗੁਰਪ੍ਰੀਤ ਸਿੰਘ (27) ਦੇ ਸਿਰ 'ਤੇ 2 ਲੱਖ ਤੱਕ ਦਾ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆ ਉਸ ਨੇ ਅੱਜ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
