ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ : ਮਾਨਸ਼ਾਹੀਆ

Sunday, Jul 28, 2019 - 12:07 PM (IST)

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ : ਮਾਨਸ਼ਾਹੀਆ

ਮਾਨਸਾ (ਸੰਦੀਪ ਮਿੱਤਲ) : ਪੰਜਾਬ ਦੀ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰ ਕੇ ਪੂਰਾ ਕਰਨ ਲਈ ਯਤਨਸ਼ੀਲ ਹੈ। ਇਸ ਵੇਲੇ ਪਿੰਡਾਂ ਅਤੇ ਸ਼ਹਿਰਾਂ 'ਚ ਵਿਕਾਸ ਕਾਰਜਾਂ ਦੀ ਝੜੀ ਲਾ ਕੇ ਪੰਜਾਬ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਇਸ ਮੁੱਦੇ 'ਤੇ ਵਿਰੋਧੀ ਧਿਰਾਂ ਦੇ ਮੂੰਹ ਬੰਦ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸ਼ਹਿਰ ਅੰਦਰ ਸਥਿਤ ਫਾਟਕ ਕੋਲ ਪਏ ਖੱਡਿਆਂ ਦੀ ਭਰਪਾਈ ਦਾ ਕੰਮ ਰਸਮੀ ਤੌਰ 'ਤੇ ਟੱਕ ਲਾ ਕੇ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਸਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਬੜੀ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਵੀਆਂ ਯੋਜਨਾਵਾਂ ਤੇ ਨਵੇਂ ਪ੍ਰਾਜੈਕਟਾਂ ਨੂੰ ਚਾਲੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਨਮੂਨੇ ਦਾ ਸ਼ਹਿਰ ਬਣ ਕੇ ਹੁਣ ਪੰਜਾਬ ਦੇ ਨਕਸ਼ੇ 'ਤੇ ਚਮਕੇਗਾ। ਉਨ੍ਹਾਂ ਕਿਹਾ ਕਿ ਮਾਨਸਾ ਸਹਿਰ ਦੀਆਂ ਸਾਰੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ 'ਚ ਲਿਆ ਕੇ ਉਨ੍ਹਾਂ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ।

PunjabKesari

ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਗੋਰਾ ਨੇ ਦੱਸਿਆ ਕਿ ਫਾਟਕ ਕੋਲ ਪਏ ਖੱਡਿਆਂ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਇਸ ਕੰਮ ਨੂੰ ਤੁਰੰਤ ਸ਼ੁਰੂ ਕਰਵਾਇਆ ਗਿਆ ਤਾਂ ਜੋ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਹੱਲ ਹੋ ਸਕਣ। ਇਸ ਮੌਕੇ ਗੁਰਦੀਪ ਸਿੰਘ ਦੀਪਾ, ਕ੍ਰਿਸ਼ਨ ਚੌਹਾਨ, ਕਮਲ ਚੁਨੀਆਂ, ਡਾ. ਅਰਜੁਨ ਸੇਠੀ, ਡਾ. ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਬਾਰਿਸ਼ ਕਾਰਣ ਆਉਂਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ
ਇਸ ਉਪਰੰਤ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸ਼ਹਿਰ ਅੰਦਰ ਬਾਰਿਸ਼ ਕਾਰਣ ਆਉਣ ਵਾਲੀਆਂ ਸਮੱਸਿਆਵਾਂ ਦਾ ਜਿੱਥੇ ਜਾਇਜ਼ਾ ਲਿਆ, ਉਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਤੁਰੰਤ ਪ੍ਰਸ਼ਾਸ਼ਨ ਨੂੰ ਹੱਲ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ ਤਾਂ ਕਿ ਵਿਕਾਸ ਪੱਖੋਂ ਮਾਨਸਾ ਦੀ ਦਿੱਖ ਬਦਲੀ ਜਾ ਸਕੇ। ਇਸ ਮੌਕੇ ਐੱਸ. ਡੀ. ਐੱਮ. ਅਭਿਜੀਤ ਕਪਲਿਸ਼ ਅਤੇ ਨਗਰ ਕੌਂਸਲ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੁਖਤਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।


author

cherry

Content Editor

Related News