ਮਾਨਸਾ: ਨਹਿਰੂ ਮੈਮੋਰਿਅਲ ਕਾਲਜ ਵਿਖੇ ਡੀ.ਸੀ ਨੇ ਲਹਿਰਾਇਆ ਤਿਰੰਗਾ

08/15/2019 10:18:13 AM

ਮਾਨਸਾ (ਸੰਦੀਪ) - ਮਾਨਸਾ ਦੇ ਨਹਿਰੂ ਮੈਮੋਰਿਅਲ ਕਾਲਜ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚਾਰੇ ਪਾਸੇ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ। ਆਜ਼ਾਦੀ ਦਿਹਾੜੇ ਮੌਕੇ ਕਾਲਜ 'ਚ ਕਰਵਾਏ ਗਏ ਸਮਾਗਮ 'ਚ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਅਪਨੀਤ ਰਿਆਤ ਵਲੋਂ ਅਦਾ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਲਈ ਤਿਆਗ ਅਤੇ ਬਲੀਦਾਨ ਦੇਣ ਵਾਲੇ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਯਾਦ ਅਤੇ ਪਰੇਡ ਤੋਂ ਸਲਾਮੀ ਲਈ।

ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ 'ਚੋਂ ਮੋਹਰੀ ਰੋਲ ਅਦਾ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਪੁਲਸ ਮੁੱਖੀ ਡਾਕਟਰ ਨਰੇਂਦਰ ਬਾਰਗਵ ਤੋਂ ਇਲਾਵਾ ਜ਼ਿਲਾ ਅਧਿਕਾਰੀ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

rajwinder kaur

This news is Content Editor rajwinder kaur