ਚੋਣ ਜ਼ਾਬਤੇ ਦੀ ਉਲੰਘਣਾ ''ਤੇ ਸੁਣੋ ਰਾਜਾ ਵੜਿੰਗ ਦਾ ਜਵਾਬ

04/24/2019 5:24:01 PM

ਮਾਨਸਾ (ਅਮਿਤ ਸ਼ਰਮਾ) : ਬਠਿੰਡਾ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦੇ ਹੋਏ ਅੱਜ ਜ਼ਿਲਾ ਮਾਨਸਾ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਕਰਕੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟਾਂ ਦੇਣ ਦੀ ਅਪੀਲ ਕੀਤੀ।

ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਨੋਟਿਸ ਭੇਜੇ ਜਾਣ 'ਤੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਡਰ ਸਤਾ ਰਿਹਾ ਹੈ ਕਿ ਰਾਜਾ ਵੜਿੰਗ ਦਲਿਤ ਤੇ ਗ਼ਰੀਬ ਪਰਿਵਾਰ ਦੇ ਘਰ ਕਿਉਂ ਗਿਆ, ਜੇਕਰ ਗ਼ਰੀਬ ਪਰਿਵਾਰ ਇੱਕਜੁਟ ਹੋ ਗਏ ਤਾਂ ਇਨਕਲਾਬ ਆਏਗਾ। ਇਸ ਲਈ ਉਹ ਉਨ੍ਹਾਂ ਦੀਆਂ ਝੂਠੀਆਂ ਸ਼ਿਕਾਇਤਾਂ ਕਰ ਰਹੇ ਹਨ। ਉਨ੍ਹਾਂ ਪਰਿਵਾਰ ਨੂੰ 5000 ਰੁਪਏ ਦੇਣ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਉਹ ਇੰਨੇ ਅਮੀਰ ਨਹੀਂ ਕਿ ਕਿਸੇ ਨੂੰ 5000 ਰੁਪਏ ਦੇ ਸਕਣ। ਇਸ ਬਾਰੇ ਵਿਚ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਕੀਤੀ ਗਈ ਹੈ ਅਤੇ ਉਹ ਚੋਣ ਕਮਿਸ਼ਨ ਨੂੰ ਆਪਣਾ ਜਵਾਬ ਦੇ ਚੁੱਕੇ ਹਨ।

ਸੁਖਪਾਲ ਖਹਿਰਾ ਤੇ ਭਗਵੰਤ ਮਾਨ ਵੱਲੋਂ ਕਾਂਗਰਸ ਤੇ ਅਕਾਲੀ ਦਲ ਨੂੰ ਬਠਿੰਡਾ ਚੋਣਾਂ ਮਿਲ ਕੇ ਲੜਨ ਤੇ ਕਾਂਗਰਸ ਵੱਲੋਂ ਰਾਜਾ ਵੜਿੰਗ ਦੀ ਬਲੀ ਦੇਣ ਬਾਰੇ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਕੇਜਰੀਵਾਲ ਦਾ ਸਪਸ਼ਟੀਕਰਨ ਦੇਣ ਜਿਨ੍ਹਾਂ ਨੇ ਮਜੀਠੀਆ ਕੋਲੋਂ ਮੁਆਫ਼ੀ ਮੰਗੀ ਤੇ ਖਹਿਰਾ ਜੋ ਕਿ 4 ਵਾਰ ਪਾਰਟੀਆਂ ਬਦਲ ਚੁੱਕੇ ਹਨ, ਜਿਸ ਦਾ ਖਾਂਦੇ ਹਨ, ਉਸੇ ਖ਼ਿਲਾਫ਼ ਬੋਲਦੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਤੋਂ ਵੱਡਾ ਮੇਰਾ ਸਿਆਸੀ ਵਜੂਦ ਹੈ।


cherry

Content Editor

Related News