ਸੁਖਬੀਰ ਆਪਣੇ ਪਿਤਾ ਦੀ ਕੁਰਸੀ ''ਤੇ ਬੈਠਣ ਨੂੰ ਬਹੁਤਾ ਕਾਹਲਾ : ਵੜਿੰਗ

05/06/2019 4:54:13 PM

ਮਾਨਸਾ (ਅਮਰਜੀਤ ਚਾਹਲ) : ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਅੱਜ ਮਾਨਸਾ ਜ਼ਿਲੇ ਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਖੁਦ ਨੂੰ ਅਗਲਾ ਮੁੱਖ ਮੰਤਰੀ ਦੱਸਣ 'ਤੇ ਕਿਹਾ ਕਿ ਸੁਖਬੀਰ ਆਪਣੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੁਰਸੀ 'ਤੇ ਬੈਠਣ ਨੂੰ ਬਹੁਤਾ ਕਾਹਲਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਸਿਰਫ 14 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ ਹੈ ਅਤੇ ਜਦੋਂ 13 ਦੀਆਂ 13 ਸੀਟਾਂ 'ਤੇ ਕਾਂਗਰਸ ਜਿੱਤ ਜਾਏਗੀ ਤਾਂ 2022 ਤੱਕ ਅਕਾਲੀ ਦਲ ਦਾ ਮੁਕੰਮਲ ਸਫਾਇਆ ਹੋ ਜਾਏਗਾ।

ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਬਾਦਲ ਜਲਾਲਾਬਾਦ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਉਦੋਂ ਇਹ ਸਾਫ ਕਰ ਦਿੱਤਾ ਸੀ ਕਿ ਜੇਕਰ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਾਉਂਦਾ ਹੈ ਤਾਂ ਉਹ ਹੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ।


cherry

Content Editor

Related News