ਖੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ

06/08/2019 4:31:27 PM

ਮਾਨਸਾ (ਅਮਰਜੀਤ ਚਾਹਲ) : ਮਾਨਸਾ ਜ਼ਿਲੇ ਦੇ ਪਿੰਡ ਖਿਲਨ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਲਯੁਗੀ ਪੁੱਤ ਵੱਲੋਂ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮੁੰਡੇ ਨੇ ਆਪਣੇ ਹੀ ਮਾਮੇ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਕਾਰਨ ਬਾਵਾ ਸਿੰਘ ਆਪਣੇ ਪੁੱਤ ਨਾਲ ਨਾਰਾਜ਼ ਸੀ ਅਤੇ ਉਸ ਨੇ ਆਪਣੇ ਬੇਟੇ ਨੂੰ ਘਰੋਂ ਕੱਢ ਦਿੱਤਾ ਸੀ। 2-3 ਦਿਨ ਪਹਿਲਾਂ ਹੀ ਉਹ ਆਪਣੀ ਪਤਨੀ ਸਮੇਤ ਘਰ ਵਿਚ ਜ਼ਬਰਦਸਤੀ ਦਾਖਲ ਹੋਇਆ ਸੀ ਅਤੇ ਬੀਤੀ ਰਾਤ ਨੂੰ ਉਸ ਦੀ ਆਪਣੇ ਪਿਤਾ ਨਾਲ ਲੜਾਈ ਹੋ ਗਈ, ਜਿਸ ਦੌਰਾਨ ਉਸ ਨੇ ਪਿਤਾ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਅਤੇ ਖੁਦ ਫਰਾਰ ਹੋ ਗਿਆ। ਦੋਸ਼ੀ ਦੇ ਛੋਟੇ ਭਰਾ-ਭੈਣ ਨੇ ਮੰਗ ਕੀਤੀ ਹੈ ਕਿ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਮਾਨਸਾ ਪੁਲਸ ਨੇ ਆਪਣੇ ਹੀ ਪਿਤਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਬੇਟੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

cherry

This news is Content Editor cherry