ਉਮਰਾ ਨੰਗਲ ਦੀ ਗ੍ਰਿਫਤਾਰੀ ਕੈਪਟਨ ਦੀ ਕੋਰੀ ਡਰਾਮੇਬਾਜ਼ੀ : ਬੀਬਾ ਬਾਦਲ

02/19/2019 4:56:55 PM

ਮਾਨਸਾ (ਅਮਰਜੀਤ)— ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮਾਨਸਾ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ ਦੀ ਗ੍ਰਿਫਤਾਰੀ ਨੂੰ ਚੁਣਾਵੀ ਸਟੰਟ ਦੱਸਿਆ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਕਾਂਗਰਸ ਅਜਿਹੀ ਡਰਾਮੇਬਾਜ਼ੀ ਕਰ ਰਹੀ ਹੈ। ਬੀਬਾ ਬਾਦਲ ਨੇ ਕਿਹਾ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸਰਕਾਰ ਨੇ ਅਜਿਹੀ ਹੀ ਡਰਾਮੇਬਾਜ਼ੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਅਕਾਲੀ ਦਲ ਦੇ ਅਕਸ ਨੂੰ ਦਾਗਦਾਰ ਕਰਨ ਦੇ ਯਤਨ ਕੀਤੇ ਸਨ। ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਬਾਖੂਬੀ ਸਮਝਦੇ ਹਨ। ਹੁਣ ਇਨ੍ਹਾਂ ਦੀਆਂ ਇਸ ਤਰ੍ਹਾਂ ਦੀਆਂ ਚਾਲਬਾਜ਼ੀਆਂ ਦਾ ਸ਼ਿਕਾਰ ਨਹੀਂ ਹੋਣਗੇ।

ਦੱਸ ਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸ ਮਾਮਲੇ ਵਿਚ ਉਮਰਾ ਨੰਗਲ ਨੂੰ ਬੀਤੇ ਦਿਨ ਭਾਵ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅੱਜ ਭਾਵ ਮੰਗਲਵਾਰ ਨੂੰ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾ ਨੰਗਲ ਨੂੰ 23 ਫਰਵਰੀ ਤੱਕ 4 ਦਿਨਾਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਪਰਮਰਾਜ ਉਮਰਾ ਨੰਗਲ ਇਸ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ  ਹਲ। ਇਸ ਤੋਂ ਪਹਿਲਾਂ ਐੱਸ.ਆਈ.ਟੀ. ਨੇ ਸਾਬਕਾ ਐੱਸ.ਐੱਸ. ਪੀ. ਚਰਚਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਅਤੇ ਚਰਚਜੀਤ ਸ਼ਰਮਾ ਨੇ ਖੁਲਾਸਿਆਂ ਤੋਂ ਬਾਅਦ ਹੀ ਉਮਰਾ ਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


cherry

Content Editor

Related News