ਆਸ਼ਿਕ ਨਾਲ ਮਿਲ ਕੇ ਪਤਨੀ ਨੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
Tuesday, Dec 04, 2018 - 10:50 AM (IST)
ਮਾਨਸਾ(ਅਮਰਜੀਤ)— ਮਾਨਸਾ ਦੇ ਪਿੰਡ ਦਲੇਲ ਸਿੰਘ ਵਾਲਾ ਵਿਚ 2 ਬੱਚਿਆਂ ਦੀ ਮਾਂ ਵਲੋਂ ਆਸ਼ਿਕ ਨਾਲ ਮਿਲ ਕੇ ਪਤੀ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਤਨੀ ਅਤੇ ਉਸ ਦੇ ਆਸ਼ਿਕ ਵਿਰੁੱਧ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
