ਮਾਨਸਾ : ਨੌਜਵਾਨ ਦੇ ਕਤਲ ਦੇ ਮਾਮਲੇ ''ਚ 3 ਗ੍ਰਿਫਤਾਰ

Tuesday, Nov 26, 2019 - 01:01 PM (IST)

ਮਾਨਸਾ : ਨੌਜਵਾਨ ਦੇ ਕਤਲ ਦੇ ਮਾਮਲੇ ''ਚ 3 ਗ੍ਰਿਫਤਾਰ

ਮਾਨਸਾ (ਸੰਦੀਪ ਮਿੱਤਲ) : ਸ਼ਹਿਰ ਦੇ ਮੂਸਾ ਚੂੰਗੀ ਇਲਾਕੇ ਵਿਚ ਪੁਲਸ ਨੂੰ ਮਿਲੀ ਅੱਧ-ਸੜੀ ਲਾਸ਼ ਸਬੰਧੀ ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਦਾਅਵਾ ਕੀਤਾ ਕਿ ਪੁਲਸ ਰਿਮਾਂਡ ਦੌਰਾਨ ਉਨ੍ਹਾਂ ਤੋਂ ਇਸ ਕਤਲ ਨੂੰ ਲੈ ਕੇ ਕਈ ਹੋਰ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਬੀਤੇ ਕੱਲ ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੂੰ ਮੂਸਾ ਚੂੰਗੀ ਇਲਾਕੇ ਵਿਚ ਇਕ ਨਾਬਾਲਿਗ ਲੜਕੇ ਜਸਪ੍ਰੀਤ ਸਿੰਘ ਦੀ ਅੱਧ-ਸੜੀ ਲਾਸ਼ ਬਰਾਮਦ ਹੋਈ ਸੀ। ਮੌਕੇ 'ਤੇ ਪਹੁੰਚੀ ਫੋਰੈਂਸਿਕ ਟੀਮ ਨੇ ਨਿਰੀਖਣ ਦੌਰਾਨ ਪਾਇਆ ਕਿ ਮ੍ਰਿਤਕ ਦਾ ਕਤਲ ਕਰਨ ਤੋਂ ਪਹਿਲਾਂ ਉਸ ਦੇ ਹੱਥ ਪੈਰ ਬੰਨ੍ਹੇ ਗਏ ਸਨ। ਸਿਟੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਦੇ ਮੋਰਚਰੀ ਰੂਮ ਵਿਚ ਰਖਵਾ ਦਿੱਤਾ ਸੀ। ਜਿਸ ਦਾ ਬਾਅਦ ਦੁਪਹਿਰ ਪੋਸਟਮਾਰਟਮ ਕਰਨ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਉਥੇ ਹੀ ਸਿਟੀ ਪੁਲਸ ਨੇ ਮ੍ਰਿਤਕ ਦੇ ਪਿਤਾ ਸੂਰਤ ਸਿੰਘ ਦੇ ਬਿਆਨ 'ਤੇ ਉਸ ਦੇ ਵੱਡੇ ਬੇਟੇ ਕੁਲਵਿੰਦਰ ਸਿੰਘ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਰਾਜੂ ਕੌਰ ਦੇ ਭਰਾ ਜਸ਼ਨ ਸਿੰਘ, ਮਾਸੀ ਦੇ ਲੜਕੇ ਗੁਰਜੀਤ ਸਿੰਘ ਅਤੇ ਇਕ ਹੋਰ ਨੌਜਵਾਨ ਰਾਜੂ ਵਾਸੀ ਮਾਨਸਾ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਡੀ. ਐੱਸ. ਪੀ. ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਸੋਮਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਸਿਟੀ 1 ਪੁਲਸ ਨੂੰ ਸੌਂਪ ਦਿੱਤਾ ਹੈ।


author

cherry

Content Editor

Related News