ਨੌਜਵਾਨ ਨੇ ਟਰੇਨ ਹੇਠਾਂ ਆ ਕੇ ਦਿੱਤੀ ਜਾਨ, ਸੁਸਾਈਡ ਨੋਟ ''ਚ ਦੱਸੀ ਵਜ੍ਹਾ

03/09/2020 1:20:03 PM

ਮਾਨਸਾ (ਅਮਜੀਤ) : ਮਾਨਸਾ 'ਚ ਇਕ ਨੌਜਵਾਨ ਵਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਰਵੀ ਕੁਮਾਰ (28) ਦਾ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਨੇ 3 ਲੋਕਾਂ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ। ਸੁਸਾਇਡ ਨੋਟ 'ਚ ਜੇਲ 'ਚ ਤਾਇਨਾਤ ਡਾਕਟਰ ਅਤੇ ਉਸ ਦੀ ਪਤਨੀ ਸਮੇਤ ਥਾਣੇਦਾਰ ਦਾ ਨਾਂ ਸ਼ਾਮਲ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵੀ ਨੂੰ ਉਸ ਦੇ ਗੁਆਂਢ 'ਚ ਰਹਿੰਦਾ ਡਾਕਟਰ ਜੋੜਾ ਤੰਗ ਪਰੇਸ਼ਾਨ ਕਰਦਾ ਸੀ, ਜਿਸ ਦੇ ਚੱਲਦਿਆ ਉਸ ਨੇ ਪਹਿਲਾਂ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਸਮੇਂ ਪੁਲਸ ਨੇ ਦੋਵਾਂ ਧਿਰਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਸੀ। ਹੁਣ ਇਕ ਥਾਣੇਦਾਰ ਵੀ ਉਨ੍ਹਾਂ ਨਾਲ ਮਿਲ ਕੇ ਉਸ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਸੀ, ਜਿਸ ਦੇ ਚੱਲਦਿਆ ਰਵੀ ਨੇ ਮੌਤ ਨੂੰ ਗਲੇ ਲਗਾ ਲਿਆ।

ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆ ਰੇਲਵੇ ਚੌਕੀ ਪੁਲਸ ਮੁੱਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਤਿੰਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।


Baljeet Kaur

Content Editor

Related News