ਮਾਨਸਾ : ਪ੍ਰੇਮ ਸਬੰਧਾਂ ਨੇ ਲਈ ਨੌਜਵਾਨ ਦੀ ਜਾਨ

Tuesday, Jul 30, 2019 - 03:48 PM (IST)

ਮਾਨਸਾ : ਪ੍ਰੇਮ ਸਬੰਧਾਂ ਨੇ ਲਈ ਨੌਜਵਾਨ ਦੀ ਜਾਨ

ਮਾਨਸਾ (ਅਮਰਜੀਤ ਚਾਹਲ) : ਮਾਨਸਾ ਜ਼ਿਲੇ ਦੇ ਪਿੰਡ ਮਾਖਾ ਵਿਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਪ੍ਰੀਤ ਸਿੰਘ (20) ਦੇ ਪਿੰਡ ਮਾਖਾ ਚੇਹਲਾ ਦੀ ਰਹਿਣ ਵਾਲੀ ਕੁੜੀ ਨਾਲ ਪਿਛਲੇ ਕਰੀਬ 2 ਸਾਲਾਂ ਤੋਂ ਪ੍ਰੇਮ ਸਬੰਧ ਸਨ। ਇਸ ਗੱਲ ਦੀ ਭਨਕ ਜਿਵੇਂ ਹੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਲੱਗੀ ਤਾਂ ਉਹ ਨੌਜਵਾਨ ਨੂੰ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਇਸੇ ਪਰੇਸ਼ਾਨੀ ਦੇ ਚਲਦੇ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ ਉਸ ਨੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਕੁੜੀ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦੱਸੇ ਹਨ। ਉਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਮਰਨ ਅਈ ਮਜ਼ਬੂਰ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਲਈ ਗਈ ਹੈ।


author

cherry

Content Editor

Related News