'ਆਪ' ਨੂੰ ਝਟਕਾ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ

Thursday, Apr 25, 2019 - 03:07 PM (IST)

'ਆਪ' ਨੂੰ ਝਟਕਾ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ

ਚੰਡੀਗੜ੍ਹ (ਬਿਊਰੋ, ਸੰਦੀਪ ਮਿੱਤਲ): ਮਾਨਸਾ ਤੋਂ 'ਆਪ' ਦੇ ਵਿਧਾਇਕ ਅਤੇ ਬਾਗੀ ਨੇਤਾ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਨਾਜਰ ਸਿੰਘ ਮਾਨਸ਼ਾਹੀਆ 'ਆਪ' ਵਿਚ ਖਹਿਰਾ ਗੁੱਟ ਦੇ ਵਿਧਾਇਕ ਸਨ ਪਰ ਉਨ੍ਹਾਂ ਪੀ.ਡੀ.ਏ. ਨੂੰ ਸਮਰਥਨ ਨਾ ਦਿੰਦਿਆ ਅਚਾਨਕ ਕਾਂਗਰਸ ਵਿਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ 20 ਵਿਚੋਂ 3 ਵਿਧਾਇਕ ਪਹਿਲਾਂ ਹੀ ਪਾਰਟੀ ਬਦਲ ਚੁੱਕੇ ਹਨ ਜਾਂ ਫਿਰ ਛੱਡ ਚੁੱਕੇ ਹਨ, ਜਿਨ੍ਹਾਂ ਵਿਚ ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਹਨ ਅਤੇ ਹੁਣ ਚੋਥੇ ਵਿਧਾਇਕ ਮਾਨਸ਼ਾਹੀਆ ਨੇ ਵੀ 'ਆਪ' ਨੂੰ ਅਲਵਿਦਾ ਕਹਿ ਦਿੱਤਾ ਹੈ।

ਮਾਨਸ਼ਾਹੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਗ੍ਰੈਜੂਏਟ ਹਨ ਅਤੇ ਉਨ੍ਹਾਂ ਨੇ 2017 ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਨੂੰ 40 ਫੀਸਦੀ ਵੋਟਾਂ ਪਈਆਂ ਸਨ। ਮਾਨਸ਼ਾਹੀਆ ਦੇ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਕਾਫੀ ਮਜ਼ਬੂਤੀ ਮਿਲੇਗੀ। ਇਸ ਨਾਲ ਕਾਂਗਰਸ ਪਾਰਟੀ ਕਾਫੀ ਉਤਸ਼ਾਹਿਤ ਹੈ।


author

cherry

Content Editor

Related News