ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Saturday, Jul 11, 2020 - 03:47 PM (IST)

ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਮਾਨਸਾ (ਅਮਰਜੀਤ ਚਾਹਲ, ਚੋਪਡ਼ਾ, ਬਲਜਿੰਦਰ ): ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਲਾਸ਼ ਨੂੰ ਵਤਨ ਵਾਪਸ ਲਿਆਉਣ ਲਈ ਮਾਪਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋਂ : ਪੰਜਾਬੀ 'ਤੇ ਮਾਣ: ਫਰਾਂਸ ਦੇ ਕਾਲਜ ਨੇ ਪੱਗ ਬੰਨ੍ਹਣ ਕਾਰਨ ਕੱਢਿਆ ਸੀ ਬਾਹਰ ਅੱਜ ਬਣਿਆ ਡਿਪਟੀ ਮੇਅਰ

PunjabKesari

ਜਾਣਕਾਰੀ ਮੁਤਾਬਕ ਪਰਿਵਾਰ ਦੇ ਸੁਪਨੇ ਪੂਰੇ ਕਈ 19 ਸਾਲਾ ਲਖਵਿੰਦਰ ਸਿੰਘ 3 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪਰਿਵਾਰ ਨੇ ਆਪਣਾ ਸਭ ਕੁਝ ਦਾਅ 'ਤੇ ਲਗਾ ਕੇ ਜਿਗਰ ਦੇ ਟੋਟੇ ਨੂੰ ਵਿਦੇਸ਼ ਭੇਜਿਆ ਸੀ ਪਰ ਉਨ੍ਹਾਂ ਨਹੀਂ ਸੀ ਪਤਾ ਕਿਹਾ ਇਹ ਭਾਣਾ ਵਾਪਰ ਜਾਵੇਗਾ। ਲਖਵਿੰਦਰ ਦੀ ਮੌਤ ਦੀ ਖ਼ਬਰ ਜਦੋਂ ਉਸ ਦੇ ਮਾਤਾ-ਪਿਤਾ ਨੂੰ ਮਿਲੀ ਤਾਂ ਉਹ ਪੱਥਰ ਬਣ ਗਏ। ਉਨ੍ਹਾਂ ਦੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲਖਵਿੰਦਰ ਬਹੁਤ ਹੀ ਹੋਣਹਾਰ ਬੱਚਾ ਸੀ ਉਹ ਗਰੀਬ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਆਰਥਿਕ ਦਸ਼ਾ ਸੁਧਾਰਨ ਲਈ 3 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਗਈ ਲਖਵਿੰਦਰ ਦੀ ਮ੍ਰਿਤਕ ਦੇ ਵਤਨ ਵਾਪਸ ਲਿਆਂਦਾ ਜਾਵੇ। 

ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ 


author

Baljeet Kaur

Content Editor

Related News