ਖ਼ਰਾਬ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਭੜਕੇ ਕਿਸਾਨਾਂ ਨੇ CM ਚੰਨੀ ਦੇ ਪੋਸਟਰਾਂ ਤੇ ਮਲੀ ਕਾਲ਼ਖ
Saturday, Oct 30, 2021 - 01:53 PM (IST)
 
            
            ਮਾਨਸਾ (ਅਮਰਜੀਤ ਚਾਹਲ,ਸੰਦੀਪ ਮਿੱਤਲ) : ਮਾਨਸਾ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੋਸਟਰਾਂ ’ਤੇ ਕਾਲਖ਼ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਦਾ ਦੋਸ਼ ਹੈ ਕਿ ਨਰਮਾ ਪੱਟੀ ’ਚ ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨਰਮੇ ਦੀ ਹੋਈ ਫ਼ਸਲ ਬਰਬਾਦ ’ਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇ ਅਤੇ ਕੰਪਨੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਉਨ੍ਹਾਂ ਵਲੋਂ ਰਿਪੋਰਟ ਭੇਜਣ ਦੇ ਬਾਵਜੂਦ ਅਜੇ ਤੱਕ ਸਰਕਾਰ ਨੇ ਕੁੱਝ ਨਹੀਂ ਦਿੱਤਾ। ਉਹ ਜਗ੍ਹਾ-ਜਗ੍ਹਾ ’ਤੇ ਧਰਨੇ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਯੂਨੀਅਨ ਦੇ ਫ਼ੈਸਲੇ ਹਨ ਹੁਣ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਲੋਕਾਂ ਨੂੰ ਪਿੰਡ ’ਚ ਨਹੀਂ ਆਉਣ ਦਿੱਤਾ ਜਾਵੇਗਾ। ਪਰ ਕਿਸਾਨਾਂ ਵਲੋਂ ਧਰਨੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੁੱਝ ਨਹੀਂ ਮਿਲਿਆ। ਇਸ ਦੇ ਚੱਲਦੇ ਇਹ ਕਦਮ ਚੁੱਕਿਆ ਗਿਆ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            