ਮਾਨਸਾ ਦੇ ਡਾਕਟਰ ਦਾ ਵਧਿਆ ਮਾਣ, ਕੋਰੋਨਾ ਦੀ ਸੈਂਪਲਿੰਗ ਲਈ ਮਿਲੇਗਾ ਐਵਾਰਡ

04/22/2020 1:24:39 PM

ਮਾਨਸਾ : ਜ਼ਿਲ੍ਹਾ ਮਾਨਸਾ ਲਈ ਇਹ ਮਾਣ ਦੀ ਗੱਲ ਹੈ ਕਿ ਡਾ. ਰਣਜੀਤ ਰਾਏ ਨੂੰ ਫਰੰਟਲਾਈਨ 'ਤੇ ਕੋਵਿਡ 19 ਦੀ ਸੈਂਪਲਿੰਗ ਕਰਨ ਕਾਰਣ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਉਨ੍ਹਾਂ ਨੂੰ ਪੰਜਾਬ ਪੁਲਸ ਦੇ ਐਵਾਰਡ Honour and Disc ਲਈ ਚੁਣਿਆ ਹੈ। ਡਾ. ਰਣਜੀਤ ਰਾਏ ਪੰਜਾਬ ਤੋਂ ਇੱਕਲੇ ਡਾਕਟਰ ਹਨ, ਜਿਨ੍ਹਾਂ ਦੀ ਚੋਣ ਇਸ ਐਵਾਰਡ ਲਈ ਕੀਤੀ ਗਈ ਹੈ।
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 256 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 256 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 62, ਜਲੰਧਰ 'ਚ 53, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 31, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

Babita

This news is Content Editor Babita