ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ

11/15/2018 3:24:44 PM

ਮਾਨਸਾ(ਅਮਰਜੀਤ)— ਮਾਨਸਾ ਦੇ ਪਿੰਡ ਮਲਿਕਪੁਰ ਖਿਆਲਾ 'ਚ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਆਪਣੇ ਮਾਤਾ-ਪਿਤਾ ਦਾ ਇਕਲੌਤਾ ਬੇਟਾ ਸੀ, ਜਿਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਦਾ ਨਾਂ ਹਰਪ੍ਰੀਤ ਸਿੰਘ ਹੈ, ਜਿਸ ਨੇ ਆਪਣੇ ਖੇਤ ਵਿਚ ਚਿੱਟੇ ਦਾ ਇੰਜੈਕਸ਼ਨ ਲਗਾਇਆ ਅਤੇ ਜ਼ਿਆਦਾ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਗਈ। ਹੁਣ ਘਰ ਵਿਚ ਸਿਰਫ ਉਸ ਦੀ ਬਜ਼ੁਰਗ ਮਾਂ ਹੀ ਬਚੀ ਹੈ।

ਦੂਜੇ ਪਾਸੇ ਜਾਂਚ ਅਧਿਕਾਰੀ ਜਗਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਰਿਪੋਰਟ ਆਉਣ 'ਤੇ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਦਾ ਦਾਅਵਾ ਕਰਦੀ ਹੈ, ਉਥੇ ਹੀ ਆਏ ਦਿਨ ਨੌਜਵਾਨ ਨਸ਼ੇ ਦੀ ਭੇਂਟ ਚੜ ਰਹੇ ਹਨ।


cherry

Content Editor

Related News