ਦੁਖ਼ਦ ਖ਼ਬਰ : ਮਾਨਸਾ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ ਬੁਝਾਏ ਦੋ ਘਰਾਂ ਦੇ ਚਿਰਾਗ

2/12/2021 10:36:42 AM

ਮਾਨਸਾ (ਅਮਰਜੀਤ ਚਾਹਲ) - ਨਸ਼ੇ ਦੇ ਕਹਿਰ ਘੱਟ ਹੋਣ ਦੀ ਥਾਂ ਦਿਨ-ਬ-ਦਿਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਅਤੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਮਾਨਸਾ ਜ਼ਿਲ੍ਹੇ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਦੋ ਘਰਾਂ ਦੇ ਚਿਰਾਗ ਬੁੱਝ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਨੌਜਵਾਨਾਂ ਦੇ ਮੌਤ ਦੀ ਸੂਚਨਾ ਮਿਲਣ ’ਤੇ ਪਿੰਡ ’ਚ ਮਾਤਮ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ ਦੋ ਦੋਸਤਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਕਤ ਦੋਸਤਾਂ ਦੀ ਪਛਾਣ ਗੋਰਾ ਸਿੰਘ ਅਤੇ ਦਰਸ਼ਨ ਸਿੰਘ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

PunjabKesari

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ

ਦੱਸ ਦੇਈਏ ਕਿ ਗੋਰਾ ਸਿੰਘ ਦੀ ਬੀਤੀ ਦੇਰ ਰਾਤ ਮਾਨਸਾ ਰੇਲਵੇ ਸਟੇਸ਼ਨ ਤੋਂ ਲਾਸ਼ ਬਰਾਮਦ ਕੀਤੀ ਗਈ, ਜਦਕਿ ਦਰਸ਼ਨ ਸਿੰਘ ਦੀ ਲਾਸ਼ ਮਾਨਸਾ ਬੱਸ ਸਟੈਂਡ ਦੇ ਕੋਲ ਬਰਾਮਦ ਹੋਈ ਹੈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਉਕਤ ਸਥਾਨ ’ਤੇ ਮੌਕੇ ’ਤੇ ਪੁਲਸ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣੀ ਰਾਏ


rajwinder kaur

Content Editor rajwinder kaur