ਘੱਗਰ ਦੇ ਬੰਨ੍ਹ ਨੂੰ ਲੈ ਕੇ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਦੇ ਵੱਖੋ-ਵੱਖ ਦਾਅਵੇ (ਵੀਡੀਓ)

07/22/2019 4:12:01 PM

ਮਾਨਸਾ (ਅਮਰਜੀਤ ਚਾਹਲ) : ਮਾਨਸਾ 'ਚ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਿੱਥੇ ਇਕ ਪਾਸੇ ਪਿੰਡ ਵਾਸੀਆਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਖਤਰੇ ਦੀ ਕੋਈ ਗੱਲ ਨਹੀਂ ਹੈ। ਦਰਅਸਲ ਲਗਾਤਾਰ ਮੀਂਹ ਪੈਣ ਕਾਰਨ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਚੁੱਕਾ ਹੈ ਤੇ ਪ੍ਰਸ਼ਾਸਨ ਵਲੋਂ ਮਿੱਟੀ ਤੇ ਬੋਰੀਆਂ ਨਾਲ ਬੰਨ੍ਹ ਬਣਾ ਕੇ ਆਉਣ ਵਾਲੇ ਖਤਰੇ ਨੂੰ ਰੋਕਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ, ਜੋ ਕਿ ਮਹਿਜ਼ ਖਾਨਾਪੂਰਤੀ ਹੈ। ਲੋਕਾਂ ਨੇ ਹੜ੍ਹ ਆਉਣ ਨਾਲ ਪਿੰਡਾਂ ਨੂੰ ਹੀ ਨਹੀਂ ਸਗੋਂ ਸ਼ਹਿਰਾਂ ਨੂੰ ਵੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ।

PunjabKesari

ਉਥੇ ਹੀ ਦੂਜੇ ਪਾਸੇ ਐੱਸ.ਡੀ.ਐੱਮ. ਲਤੀਫ ਅਹਿਮਦ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਸਥਿਤੀ ਦਾ ਜਾਇਜ਼ਾ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਪਾਣੀ ਦਾ ਪੱਧਰ ਵੀ ਘੱਟ ਰਿਹਾ ਹੈ, ਜੋ ਇਕ ਰਾਹਤ ਦੀ ਖਬਰ ਹੈ। ਬੇਸ਼ੱਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਥੇ ਸਵਾਲ ਇਹ ਪੈਦਾ ਹੁੰਦਾ ਹੈ ਕਿ ਪ੍ਰਸ਼ਾਸਨ ਅਜਿਹੀ ਸਥਿਤੀ ਦੇ ਪੈਦਾ ਹੋਣ ਤੋਂ ਪਹਿਲਾਂ ਕੁੰਭਕਰਨੀ ਨੀਂਦ ਕਿਉਂ ਸੁੱਤਾ ਰਹਿੰਦਾ ਹੈ ਤੇ ਮੁਸੀਬਤ ਤੋਂ ਪਹਿਲਾਂ ਕਿਉਂ ਨਹੀਂ ਬਣਦੇ ਪ੍ਰਬੰਧ ਕਰਦਾ।


cherry

Content Editor

Related News