ਹਰਸਿਮਰਤ ਨੇ ਗਾਏ ਜਗਮੀਤ ਬਰਾੜ ਦੇ ਸੋਹਲੇ (ਵੀਡੀਓ)
Friday, Apr 19, 2019 - 09:49 AM (IST)
ਮਾਨਸਾ (ਅਮਰਜੀਤ ਚਾਹਲ) : ਸਾਬਕਾ ਕਾਂਗਰਸੀ ਨੇਤਾ ਜਗਮੀਤ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਬਰਾੜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬਰਾੜ ਦੇ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਤੋਂ ਆਮ ਜਨਤਾ ਅਤੇ ਲੀਡਰਸ਼ਿਪ ਪੂਰੀ ਤਰ੍ਹਾਂ ਦੁਖੀ ਹੈ, ਜਿਸ ਕਾਰਨ ਹੁਣ ਲੀਡਰ ਕਾਂਗਰਸ ਵੱਲ ਨਹੀਂ ਅਕਾਲੀ ਦਲ ਵੱਲ ਦੇਖ ਰਹੇ ਹਨ ਅਤੇ ਹੁਣ ਸਾਰਿਆਂ ਨੇ ਮਿਲ ਕੇ 2 ਸਾਲ ਬਾਅਦ ਕਾਂਗਰਸ ਦੀ ਸਰਕਾਰ ਨੂੰ ਪਿੱਛੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅੱਗੇ ਲੈ ਕੇ ਆਉਣੀ ਹੈ।
ਕਿਹਾ ਜਾ ਰਿਹਾ ਹੈ ਕਿ ਜਗਮੀਤ ਬਰਾੜ ਦੇ ਅਕਾਲੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਜਾਵੇਗਾ।