ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ''ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ

10/04/2023 6:59:11 PM

ਮਾਨਸਾ (ਸੰਦੀਪ ਮਿੱਤਲ):- ਪੰਜਾਬ ਸਰਕਾਰ ਦੇ ਜੇਲ੍ਹ ਮਹਿਕਮੇ ਵੱਲੋਂ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ। ਕੁਮਾਰ ਰਾਹੁਲ (ਆਈ. ਏ. ਐੱਸ.) ਸਕੱਤਰ ਪੰਜਾਬ ਸਰਕਾਰ ਜੇਲ੍ਹ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਦੱਸਿਆ ਗਿਆ ਹੈ ਕਿ ਅਰਵਿੰਦਰ ਪਾਲ ਭੱਟੀ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਮਾਨਸਾ ਨੂੰ ਡੀ. ਆਈ. ਜੀ ਜੇਲ੍ਹ ਹੈੱਡ ਕੁਆਰਟਰ ਵੱਲੋਂ ਕੀਤੀ ਗਈ ਮੁੱਢਲੀ ਰਿਪੋਰਟ 18 ਸਤੰਬਰ 2023 ਦੇ ਸਨਮੁੱਖ ਆਪਣੀ ਡਿਊਟੀ ਪ੍ਰਤੀ ਅਣਗਹਿਲੀ/ਲਾਪ੍ਰਵਾਹੀ ਕਰਨ ਸਦਕਾ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਲੀ ਦੇ ਨਿਯਮ 4 (ਏ) ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਜਾਂਦਾ ਹੈ। ਇਸ ਪੱਤਰ ਅਨੁਸਾਰ ਉਪਰੋਕਤ ਇਲਾਵਾ ਅਧਿਕਾਰੀ ਦੀ ਥਾਂ ’ਤੇ ਇਕਬਾਲ ਸਿੰਘ ਬਰਾੜ ਡਿਪਟੀ ਸੁਪਰਡੈਂਟ ਗ੍ਰੇਡ 2 ਤੋਂ ਬਗੈਰ ਆਪਣਾ ਹੈੱਡ ਕੁਆਰਟਰ ਨਹੀਂ ਛੱਡੇਗਾ।

ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ

ਭਾਵੇਂ ਕਿ ਮਾਨਸਾ ਜੇਲ੍ਹ ਉਸ ਸਮੇਂ ਸੁਰਖੀਆਂ ‘ਚ ਆਈ ਸੀ, ਜਦ ਜੇਲ੍ਹ ’ਚੋਂ ਰਿਹਾਅ ਹੋਏ ਇੱਕ ਵਿਅਕਤੀ ਸੁਭਾਸ਼ ਕੁਮਾਰ ਅਰੋੜਾ ਵੱਲੋਂ ਮਾਨਸਾ ਜੇਲ੍ਹ ਅਧਿਕਾਰੀਆਂ ‘ਤੇ ਪੈਸੇ ਲੈ ਕੇ ਜੇਲ੍ਹ ਬੰਦ ਕੈਦੀਆਂ ਨੂੰ ਕਈ ਤਰ੍ਹਾਂ ਸਹੂਲਤਾਂ ਦੇਣ ਦੇ ਦੋਸ਼ ਲਾਏ ਸਨ । ਉਨ੍ਹਾਂ ਮਾਨਸਾ ਦੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਕੋਲ ਕੀਤੀ ਸ਼ਿਕਾਇਤ ਵਿਚ ਵੀ ਕਿਹਾ ਸੀ ਕਿ ਕੈਦੀਆਂ ਨੂੰ ਨਸ਼ੇ, ਮੋਬਾਇਲ ਉਪਲੱਬਧ ਕਰਵਾਏ ਜਾਣ ਅਤੇ ਵਿਸ਼ੇਸ਼ ਬੈਰਕ ‘ਚ ਰੱਖੇ ਜਾਣ ਦੇ ਮਾਮਲੇ ਇਸ ਜੇਲ੍ਹ ਵਿਚ ਆਮ ਹੀ ਹਨ, ਜਿਸ ਤੋਂ ਬਾਅਦ ਜੇਲ੍ਹ ਵਿਭਾਗ ਦੁਆਰਾ ਇਸ ਮਾਮਲੇ ‘ਚ ਮੁੱਢਲੀ ਜਾਂਚ ਦੌਰਾਨ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੋਜ ਸਿੰਗਲਾ, ਸਹਾਇਕ ਸੁਰਪਡੈਂਟ ਕੁਲਜੀਤ ਸਿੰਘ ਦੇ ਇਲਾਵਾ ਜੇਲ੍ਹ ਵਾਰਡਰ ਹਰਪ੍ਰੀਤ ਸਿੰਘ, ਸੁਖਵੰਤ ਸਿੰਘ, ਨਿਰਮਲ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਸਸਪੈਂਟ ਕਰ ਦਿੱਤਾ ਗਿਆ ਸੀ। ਬਾਅਦ ਆਈਜੀ ਰੂਪ ਕੁਮਾਰ ਅਰੋੜਾ ਦੁਆਰਾ ਇਸ ਮਾਮਲੇ ’ਚ ਕੀਤੀ ਗਈ ਜਾਂਚ ਦੇ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮਤੋਜ ਸਿੰਗਲਾ, ਸਹਾਇਕ ਕੁਲਜੀਤ ਸਿੰਘ, ਫਾਰਮੇਸੀ ਅਫ਼ਸਰ ਸੰਦੀਪ ਸਿੰਘ ਦੇ ਇਲਾਵਾ ਹਵਾਲਾਤੀ ਅਮਰਜੀਤ ਸਿੰਘ, ਕੈਦੀ ਅੰਕੁਰ ਮਹਿਤਾ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਸਿਵਲ ਹਸਪਤਾਲ ’ਚ ਮਿਲੇਗੀ ਇਹ ਸਹੂਲਤ

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Shivani Bassan

This news is Content Editor Shivani Bassan