ਦੁਖਦ ਖ਼ਬਰ: ਦਿੱਲੀ ਧਰਨੇ ਤੋਂ ਵਾਪਸ ਪਰਤ ਰਹੀ ਮਜ਼ਦੂਰ ਆਗੂ ਦੀ ਹਾਦਸੇ ’ਚ ਮੌਤ

12/28/2020 1:14:51 PM

ਮਾਨਸਾ (ਸੰਦੀਪ, ਅਮਰਜੀਤ ਚਾਹਲ) : ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਆਬਾਦ ’ਚ ਲੰਗਣ ਛੱਕਣ ਲੱਗਿਆ ਮਜ਼ਦੂਰ ਮੁਕਤੀ ਮੋਰਚਾ ਦੀ ਆਗੂ ਬੀਬੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮਿ੍ਰਤਕ ਬੀਬੀ ਦੀ ਪਛਾਣ 72 ਸਾਲਾ ਮਲਕੀਤ ਕੌਰ ਵਜੋਂ ਹੋਈ ਹੈ, ਜੋ ਮਾਨਸਾ ਦੀ ਰਹਿਣਾ ਵਾਲੀ ਹੈ। ਉਹ ਆਪਣੇ ਪਿੱਛੇ ਦੋ ਬੇਟੀਆ ਤੇ ਇਕ ਬੇਟੇ ਨੂੰ ਛੱਡ ਗਈ ਹੈ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਦੱਸਿਆ ਕਿ ਮੋਰਚੇ ਵਲੋਂ ਇਕ ਜਥਾ ਕਿਸਾਨ ਅੰਦੋਲਨ ਦੀ ਹਿਮਾਇਤ ਲਈ 26 ਦਸੰਬਰ ਨੂੰ ਮਾਨਸਾ ਤੋਂ ਦਿੱਲੀ ਲਈ ਗਿਆ ਸੀ, ਜਿਸ ’ਚ ਮਲਕੀਤ ਕੌਰ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਵਾਪਸੀ ਮੌਕੇ ਜਦੋਂ ਉਹ ਫ਼ਤਿਹਾਬਾਦ ਦੇ ਕੋਲ ਲੰਗਰ ਛੱਕਣ ਲਈ ਰੁਕੇ ਤਾਂ ਇਸੇ ਦੌਰਾਨ ਅਣਪਛਾਤੇ ਵਾਹਨ ਨੇ ਮਲਕੀਤ ਕੌਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਲਕੀਤ ਕੌਰ ਮੋਰਚੇ ਦੀ ਸਰਗਰਮ ਆਗੂ ਸੀ ਅਤੇ ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਦੋ ਬੇਟੀਆਂ ਛੱਡ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮਿ੍ਰਤਕਾ ਦੇ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ। ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਥੇ ਇਹ ਵੀ ਦੱਸ ਦੇਈਏ ਪਿਛਲੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਕਿਸਾਨ ਪਿਛਲੇ 33 ਦਿਨਾਂ ਤੋਂ ਲਗਾਤਾਰ ਡਟੇ ਹੋਏ ਹਨ। ਇਨ੍ਹਾਂ 33 ਦਿਨਾਂ ’ਚ 42 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


Baljeet Kaur

Content Editor

Related News