ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੋਂ ਬਾਅਦ ਹੁਣ ਵਿਧਾਇਕ ਮਾਨਸ਼ਾਹੀਆ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

Tuesday, Aug 18, 2020 - 11:27 AM (IST)

ਮਾਨਸਾ (ਅਮਰਜੀਤ ਚਾਹਲ) :ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਉਣ ਕਾਰਨ 10 ਲੋਕ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਇਨ੍ਹਾਂ 'ਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐੱਸ.ਪੀ. (ਐੱਚ) ਸਤਨਾਮ ਸਿੰਘ ਸਮੇਤ 10 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਲਏ ਗਏ ਸਨ, ਜਿਨ੍ਹਾਂ 'ਚੋਂ ਉਕਤ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉਥੇ ਹੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਆਪਣੇ ਆਪ ਨੂੰ ਹੋਮ ਕੁਆਰਨਟਾਈਨ ਕਰ ਲਿਆ ਹੈ। 

ਇਹ ਵੀ ਪੜ੍ਹੋਂ : ਡੇਰੇ 'ਚ ਸਿੱਖ ਨਾਲ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮਾਮਲੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ (ਵੀਡੀਓ)

ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਮਾਲ ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਕੋਰੋਨਾ ਲੱਛਣ ਹੋਣ ਦੇ ਬਾਵਜੂਦ 15 ਅਗਸਤ ਨੂੰ ਜ਼ਿਲਾ ਪੱਧਰੀ ਸਮਾਗਮ 'ਚ ਤਿਰੰਗਾ ਲਹਿਰਾਉਣ ਪਹੁੰਚੇ ਸਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਇਕ ਸਮਾਰਟ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ ਤੇ ਉਥੇ ਉਨ੍ਹਾਂ ਵਲੋਂ ਸਕੂਲੀ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ।

 


Baljeet Kaur

Content Editor

Related News