ਨਹੀਂ ਲਿਆ ਕਿਸੇ ਤੋਂ ਕੋਈ ਪੈਸਾ, ਪਾਕ ਸਾਫ਼ ਹੋ ਕੇ ਨਿਕਲਾਂਗਾ : ਵਿਜੇ ਸਿੰਗਲਾ

Wednesday, Jul 13, 2022 - 09:06 AM (IST)

ਨਹੀਂ ਲਿਆ ਕਿਸੇ ਤੋਂ ਕੋਈ ਪੈਸਾ, ਪਾਕ ਸਾਫ਼ ਹੋ ਕੇ ਨਿਕਲਾਂਗਾ : ਵਿਜੇ ਸਿੰਗਲਾ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਜ਼ਮਾਨਤ ’ਤੇ ਆਉਣ ਤੋਂ ਬਾਅਦ ਪਾਰਟੀ ਦਫ਼ਤਰ ਵਿਖੇ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਨਮਾਨ ਦਿੱਤਾ ਹੈ ਅਤੇ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ, ਸੀ ਅਤੇ ਰਹਿਣਗੇ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ 300 ਯੂਨਿਟ 'ਮੁਫ਼ਤ ਬਿਜਲੀ' ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਤੋਂ ਕੋਈ ਪੈਸਾ ਨਹੀਂ ਮੰਗਿਆ ਹੈ ਅਤੇ ਉਹ ਇਨ੍ਹਾਂ ਦੋਸ਼ਾਂ 'ਚੋਂ ਪਾਕ ਸਾਫ਼ ਹੋ ਕੇ ਨਿਕਲਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ’ਤੇ ਪੂਰਾ ਭਰੋਸਾ ਹੈ ਅਤੇ ਛੇਤੀ ਹੀ ਇਨਸਾਫ਼ ਮਿਲੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਆਂ ਕੋਲ ਲਾਕਡਾਊਨ ਦੌਰਾਨ 'ਜ਼ਬਤ ਵਾਹਨ' ਛੁਡਵਾਉਣ ਦਾ ਆਖ਼ਰੀ ਮੌਕਾ, ਜਲਦ ਕਰੋ ਇਹ ਕੰਮ

ਉਨ੍ਹਾਂ ਕਿਹਾ ਕਿ ਮਾਨਸਾ ਹਲਕੇ ਦੇ ਵਿਕਾਸ ਕੰਮ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ ਅਤੇ ਮਾਨਸਾ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਤਤਪਰ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਹਾਜ਼ਰ ਸਨ।       
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News