ਇਹ ਤਾਂ ਟ੍ਰੇਲਰ ਸੀ... ਮਾਨਸਾ ਦੇ ਪੈਟਰੋਲ ਪੰਪ 'ਤੇ ਬਲਾਸਟ ਕਰ ਮੰਗੇ 5 ਕਰੋੜ

Tuesday, Oct 29, 2024 - 05:48 AM (IST)

ਮਾਨਸਾ : ਪੰਜਾਬ ਦੇ ਮਾਨਸਾ 'ਚ ਸਿਰਸਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਇਕ ਵੱਡਾ ਧਮਾਕਾ ਹੋਇਆ ਹੈ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਪੈਟਰੋਲ ਪੰਪ ਮਾਲਕ ਨੂੰ ਫੋਨ 'ਤੇ ਧਮਕੀ ਦਿੱਤੀ, ਫਿਰ ਮੈਸੇਜ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਹੁਣ ਇਸ ਧਮਾਕੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

PunjabKesari

ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਦੇ ਨੇੜੇ ਬੰਬ ਵਰਗੀ ਚੀਜ਼ ਸੁੱਟ ਕੇ ਧਮਾਕਾ ਕੀਤਾ ਗਿਆ, ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਰਾਹੀਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਮੈਸੇਜ ਕੀਤਾ ਗਿਆ। ਇਨ੍ਹਾਂ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਾਲ ਕਰਨ ਵਾਲੇ ਨੇ ਰਾਤ ਵੇਲੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਵੀ ਲਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਪ ਮਾਲਕ ਨੂੰ ਮਿਲੇ ਸੰਦੇਸ਼ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ ਅਤੇ ਇਹ ਸਿਰਫ ਇਕ ਟਰੇਲਰ ਸੀ। ਜੇਕਰ ਉਨ੍ਹਾਂ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਨ੍ਹਾਂ ਦੇ ਘਰ 'ਤੇ ਹਮਲਾ ਕੀਤਾ ਜਾਵੇਗਾ ਅਤੇ ਪਰਿਵਾਰ ਦੇ ਕਿਸੇ ਜੀ ਨੂੰ ਮਾਰ ਦਿੱਤਾ ਜਾਵੇਗਾ।

ਦੀਵਾਲੀ ਦੇ ਤਿਉਹਾਰ 'ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮਾਨਸਾ 'ਚ ਇਕ ਪੈਟਰੋਲ ਪੰਪ 'ਤੇ ਬੰਬ ਹਮਲਾ ਹੋਇਆ ਹੈ। ਫਿਲਹਾਲ ਇਸ ਧਮਾਕੇ 'ਚ ਪੈਟਰੋਲ ਪੰਪ 'ਤੇ ਮੌਜੂਦ ਕੋਈ ਵੀ ਕਰਮਚਾਰੀ ਜਾਂ ਗਾਹਕ ਜ਼ਖਮੀ ਨਹੀਂ ਹੋਇਆ ਪਰ ਧਮਾਕੇ ਦੀ ਆਵਾਜ਼ ਸੁਣ ਕੇ ਹਰ ਕੋਈ ਡਰ ਗਿਆ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਮਾਨਸਾ ਪੁਲ ਵਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਥਾਣਾ ਸਿਟੀ 1 ਦੀ ਇੰਚਾਰਜ਼ ਬੇਅੰਤ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਕੋਈ ਘਟਨਾ ਜਾਂ ਗੱਲ ਨਹੀਂ ਹੈ। ਇਹ ਸਿਰਫ ਅਫਵਾਹ ਬਣਾਈ ਗਈ ਹੈ। ਪੁਲਸ ਵਲੋਂ ਕੀਤੀ ਗਈ ਜਾਂਚ ਦੌਰਾਨ ਇਸ ਤਰ੍ਹਾਂ ਦਾ ਕੋਈ ਘਟਨਾਕ੍ਰਮ ਸਾਹਮਣੇ ਨਹੀਂ ਆਇਆ।


DILSHER

Content Editor

Related News