ਮੂਸੇਵਾਲਾ ਕਤਲ ਕਾਂਡ 'ਚ ਗਿਫ਼ਤਾਰੀਆਂ ਜਾਰੀ, ਖੰਘਾਲੀ ਜਾ ਰਹੀ CCTV ਫੁਟੇਜ , ਫ਼ਿਲਹਾਲ ਪੁਲਸ ਦੇ ਹੱਥ ਖ਼ਾਲੀ

06/03/2022 12:02:14 PM

ਮਾਨਸਾ: ਪੰਜਾਬ ਦੇ ਮਸ਼ਹੂਰ ਗੀਤਕਾਰ ਸਿੱਧੂ ਮੂਸੇਵਾਲਾ ਦਾ ਕਤਲਕਾਂਡ ਹਾਲੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਸ ਕਤਲਕਾਂਡ ਪਿੱਛੇ ਕਿਸ ਦਾ ਹੱਥ ਹੈ ਉਸ ਦੀ ਕੋਈ ਪੁਸ਼ਟੀ ਨਹੀਂ ਹੋਈ। ਇਸ ਮਾਮਲੇ 'ਚ ਮਾਨਸਾ ਪੁਲਸ ਦੇ ਹੱਥ ਛੇਵੇਂ ਦਿਨ ਵੀ ਖਾਲੀ ਹੀ ਨਜ਼ਰ ਆ ਰਹੇ ਹਨ। ਇਸ ਘਟਨਾ ਕਾਰਨ ਸਭ ਲੋਕ ਸਦਮੇ 'ਚ ਹਨ ਇਸ ਕਾਰਨ ਪੰਜਾਬ ਸਰਕਾਰ ਅਤੇ ਮਾਨਸਾ ਪੁਲਸ ਇਹ ਦਾਅਵਾ ਕਰ ਰਹੀ ਹੈ ਕਿ ਜਲਦ ਹੀ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ  ਭੇਜਿਆ ਜਾਵੇਗਾ।

ਇਹ ਵੀ ਪੜ੍ਹੋ- ਗੈਂਗਸਟਰਾਂ ਦਾ ‘ਕਾਲ’ ਹਨ ਬਰਾੜ ਅਤੇ ਚੌਹਾਨ, ਜਾਣੇ ਜਾਂਦੇ ਹਨ ਐਨਕਾਊਂਟਰ ਸਪੈਸ਼ਲਿਸਟ

ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਭਤੀਜੇ ਨੇ ਸਚਿਨ ਬਿਸ਼ਨੋਈ ਨਾਮਕ ਵਿਅਕਤੀ ਨੇ ਦਾਅਵਾ ਕਰਦਿਆਂ ਜ਼ਿੰਮੇਵਾਰੀ ਚੁੱਕੀ ਸੀ ਕਿ ਉਸ ਨੇ ਆਪ ਹੀ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ ਹੈ ਪਰ ਫ਼ਿਲਹਾਲ ਪੁਲਸ ਨੇ ਇਸ ਸੰਬੰਧੀ ਕੋਈ ਪੁਸ਼ਟੀ ਨਹੀਂ ਕੀਤੀ। ਇਸ ਮਾਮਲੇ 'ਚ ਪੁਲਸ ਵਾਰਦਾਤ ਵਾਲੀ ਥਾਂ ਤੋਂ ਇਲਾਵਾ ਹੋਰ ਵੀ ਥਾਵਾਂ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੀ ਹੈ। ਇਸ ਸੰਬੰਧੀ ਇਹ ਵੀ ਗੱਲ ਨਿਕਲ ਕੇ ਬਾਹਰ ਆਈ ਹੈ ਕਿ ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਪਰ ਇਸ ਬਾਰੇ ਮੀਡੀਆਂ ਨੂੰ ਕੋਈ ਵੀ ਜਾਣਕਾਰੀ ਦੇਣ ਲਈ ਪੁਲਸ ਨੇ ਗੁਰੇਜ਼ ਕੀਤਾ ਹੋਇਆ ਹੈ। 

ਇਹ ਵੀ ਪੜ੍ਹੋ- ਘਾਤਕ ਹਥਿਆਰਾਂ ਦਾ ਗੜ੍ਹ ਬਣ ਰਿਹਾ ਪੰਜਾਬ, ਪਾਕਿਸਤਾਨ ਤੋਂ ਡਰੋਨ ਜ਼ਰੀਏ ਪਹੁੰਚ ਰਹੇ ਹਥਿਆਰ

ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਗੌਰਵ ਤੁਰਾ ਨੇ ਦਾਅਵਾ ਕੀਤਾ ਕੀ ਪੁਲਸ ਜਲਦ ਹੀ ਦੋਸ਼ੀਆਂ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਲਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਕਈ ਟੀਮਾਂ ਨੂੰ ਬਾਹਰ ਵੀ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪਰ ਇਸ ਸੰਬੰਧੀ ਕੋਈ ਠੇਸ ਸਬੂਤ ਪੁਲਸ ਦੇ ਹੱਥ ਨਹੀਂ ਲੱਗਾ। ਇਸ ਸੰਬੰਧੀ ਇਸ ਪੁਲਸ ਅਧਿਕਾਰੀ ਨੇ ਕਿਹਾ ਕਿ ਸੋਸ਼ਲ ਮੀਡੀਆਂ 'ਤੇ ਚੱਲ ਰਹੀਆਂ ਅਫ਼ਵਾਹਾਂ ਨੇ ਵੀ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਹੋਈਆਂ ਹਨ। ਇਸ 'ਚ ਕਾਰਵਾਈ ਕਰਦਿਆਂ ਮਾਨਸਾ ਪੁਲਸ ਨੇ ਬਠਿੰਡਾ ਅਤੇ ਫਿਰੋਜ਼ਪੁਰ ਜੇਲ੍ਹ ਤੋਂ  2 ਵਿਅਕਤੀਆਂ ਪ੍ਰੋਟੈਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫ਼ਤਾਰ ਦੀ ਗੱਲ ਕਹੀ ਹੈ ਪਰ ਇਸ ਬਾਰੇ ਪੁਲਸ ਵੱਲੋਂ ਸਪੱਸ਼ਟ ਤੌਰ 'ਤੇ ਮੀਡੀਆਂ ਨੂੰ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ- ਪਿੰਡ ਮੂਸਾ ਪਹੁੰਚੇ CM ਭਗਵੰਤ ਮਾਨ, ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਉਣਗੇ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਦੇ ਸਿੱਧੂ ਮੂਸੇਵਾਲਾ ਦੇ ਘਰ ਆਉਣ ਨੂੰ ਵੀ ਲੋਕ ਗੰਭੀਰਤਾ ਨਾਲ ਦੇਖ ਰਹੇ ਹਨ। ਕੁੱਝ ਲੋਕ ਇਹ ਮੰਨ ਰਹੇ ਹਨ ਕਿ ਮਾਨਸਾ ਪੁਲਸ ਨੇ ਕਾਤਲਾਂ ਤੱਕ ਪੁਹੰਚ ਕਰ ਲਈ ਹੈ। ਇਸੇ ਕਾਰਨ ਮੁੱਖ ਮੰਤਰੀ ਮਾਨ ਮਾਨਸਾ ਵਿਖੇ ਆਏ ਹਨ। ਮੁੱਖ ਮੰਤਰੀ ਵੱਲੋਂ ਮੂਸੇਵਾਲਾ ਦੇ ਘਰ ਨਾ ਆਉਣ ਨੂੰ ਲੈ ਕੇ ਵੀ ਵਿਰੋਧੀ ਧਿਰਾਂ ਨੇ ਸ਼ਿਕੰਜ਼ਾ ਕੱਸਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਆਲ ਇੰਡੀਆਂ ਸਟੂਡੈਂਟਸ ਐਸੋਸੀਏਸ਼ਨ ਦੀ ਅਗਵਾਈ ਹੇਠਾਂ ਮਾਨਸਾ ਜ਼ਿਲ੍ਹੇ ਦੇ ਸਾਰੇ ਵਿਦਿਆਰਥੀ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰਨਗੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Harnek Seechewal

Content Editor

Related News