ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਬੀਬੀਆਂ ਨੇ ਘੱਗਰੇ-ਚੋਲੀਆਂ ਪਾ ਕੇ ਕੀਤਾ ਅਨੋਖਾ ਪ੍ਰਦਰਸ਼ਨ (ਵੀਡੀਓ)
Saturday, Oct 24, 2020 - 11:12 AM (IST)
ਮਾਨਸਾ (ਅਮਰਜੀਤ ਚਾਹਲ): ਮਾਨਸਾ 'ਚ ਖ਼ੇਤੀ ਕਾਨੂੰਨ ਦੇ ਵਿਰੋਧ 'ਚ ਅੱਜ ਕਿਸਾਨ ਬੀਬੀਆਂ ਨੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ। ਪੰਜਾਬ ਕਲਚਰ ਦੇ ਚੱਲਦੇ ਬੀਬੀਆਂ ਨੇ ਘੱਗਰਾ-ਚੋਲੀ ਪਾਈ ਹੋਈ ਸੀ ਅਤੇ ਸਾਰੀਆਂ ਬੀਬੀਆਂ ਦੇ ਸਿਰ 'ਤੇ ਸਫੈਦ ਚੁੰਨੀਆਂ ਲਈਆਂ ਹੋਈਆਂ ਸਨ। ਇਸ ਮੌਕੇ 'ਤੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਆਖ਼ਿਰ 'ਚ ਕਿਸਾਨ ਬੀਬੀਆਂ ਨੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨੀ ਬੀਬੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਹੈ, ਇਸ ਲਈ ਇਸ ਅੰਦੋਲਨ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਉਹ ਹਰ ਕਦਮ ਚੁੱਕਣ ਨੂੰ ਤਿਆਰ ਹਨ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: 10 ਸਾਲਾਂ ਬੱਚੀ ਦੀ ਭਿਆਨਕ ਬੀਮਾਰੀ ਨਾਲ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਇਸ ਸਬੰਧੀ ਬੀਬੀਆਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨ ਖ਼ਿਲਾਫ਼ ਲੜਦੇ-ਲੜਦੇ ਮਾਤਾ ਤੇਜ਼ ਕੌਰ ਸ਼ਹੀਦ ਹੋ ਗਈ। ਅਸੀਂ ਉਸ ਦੇ ਪਰਿਵਾਰ ਨੂੰ ਉਨ੍ਹਾਂ ਦਾ ਬਣਦਾ ਹੱਕ ਦਵਾ ਕੇ ਰਹਾਂਗੇ ਅਤੇ ਅਸੀਂ ਸਾਰੇ ਇਕਮੁੱਠ ਹੋ ਕੇ ਆਪਣੇ ਹੱਕਾਂ ਦੇ ਖ਼ਿਲਾਫ਼ ਲੜਾਈ ਲੜਾਂਗੇ।
ਇਹ ਵੀ ਪੜ੍ਹੋ: ਬਠਿੰਡਾ: ਇਕੱਠੀਆਂ ਬਲੀਆਂ 4 ਜੀਆਂ ਦੀਆਂ ਚਿਖ਼ਾਵਾਂ, ਧਾਹਾਂ ਮਾਰ ਰੋਇਆ ਪੂਰਾ ਪਿੰਡ