ਮਾਨਸਾ 'ਚ ਕੁਦਰਤ ਦਾ ਕਹਿਰ : ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਮੌਤ

Thursday, Mar 12, 2020 - 03:59 PM (IST)

ਮਾਨਸਾ 'ਚ ਕੁਦਰਤ ਦਾ ਕਹਿਰ : ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਮੌਤ

ਮਾਨਸਾ (ਅਮਰਜੀਤ ਚਾਹਲ) : ਮਾਨਸਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਲਰਾਜ ਸਿੰਘ (31) ਵਾਸੀ ਪਿੰਡ ਕੋਟ ਧਰਮੂ ਵਜੋਂ ਹੋਈ ਹੈ, ਜੋ ਖੇਤੀਬਾੜੀ ਦੇ ਨਾਲ-ਨਾਲ ਦੁੱਧ ਵੇਚ ਕੇ ਗੁਜ਼ਾਰਾ ਕਰਦਾ ਸੀ।

PunjabKesari
ਰੋਜ਼ਾਨਾ ਦੀ ਤਰ੍ਹਾਂ ਜਦੋਂ ਅੱਜ ਸਵੇਰੇ ਵੀ ਉਹ ਦੁੱਧ ਵੇਚਣ ਲਈ ਘਰੋਂ ਨਿਕਲਿਆ ਤਾਂ ਬਿਜਲੀ ਦੇ ਟ੍ਰਾਂਸਫਾਰਮਰ ਨੇੜਿਓ ਲੰਘਦਿਆਂ ਉਸ 'ਤੇ ਅਸਮਾਨੀ ਬਿਜਲੀ ਡਿੱਗ ਗਈ। ਇਹ ਹਾਦਸਾ ਇਨਾਂ ਭਿਆਨਕ ਸੀ ਕਿ ਗੁਰਲਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 4 ਵਿਅਕਤੀ ਜ਼ਖਮੀ ਹੋ ਗਏ।

PunjabKesari

ਇਹ ਵੀ ਪੜ੍ਹੋ : ਪਰਿਵਾਰ 'ਤੇ ਕੁਦਰਤ ਦਾ ਕਹਿਰ : ਮੰਦਬੁੱਧੀ ਬੱਚੀ ਦੇ ਸਿਰ ਤੋਂ ਉੱਠ ਗਿਆ ਮਾਪਿਆਂ ਦਾ ਸਾਇਆ


author

Baljeet Kaur

Content Editor

Related News