ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੌਤ

Saturday, Sep 21, 2019 - 05:10 PM (IST)

ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੌਤ

ਮਾਨਸਾ (ਜੱਸਲ) : ਬੀਤੀ ਰਾਤ ਪਿੰਡ ਜਵਾਹਰਕੇ ਦੇ ਇਕ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਦੀ ਆਵਾਰਾ ਪਸ਼ੂ ਨਾਲ ਟਕਰਾ ਜਾਣ 'ਤੇ ਮੌਤ ਹੋ ਗਈ, ਜਿਸ ਨੂੰ ਲੈ ਕੇ ਮਾਨਸਾ ਤੇ ਆਸ-ਪਾਸ ਦੇ ਇਲਾਕੇ 'ਚ ਸੋਗ ਦਾ ਮਾਹੌਲ ਹੈ।

ਮ੍ਰਿਤਕ ਦੇ ਪਰਿਵਾਰ 'ਚ ਪਤਨੀ ਵੀਰਪਾਲ ਕੌਰ, 4 ਸਾਲਾ ਪੁੱਤਰ ਸੌਰਵਦੀਪ, 5 ਸਾਲਾ ਪੁੱਤਰੀ ਜਸਪ੍ਰੀਤ ਕੌਰ ਤੇ ਇਕ ਬਜ਼ੁਰਗ ਮਾਤਾ ਰਹਿ ਗਏ ਹਨ, ਜਿਨ੍ਹਾਂ ਕੋਲ ਹੁਣ ਕੋਈ ਆਮਦਨ ਦਾ ਸਾਧਨ ਵੀ ਨਹੀਂ ਰਿਹਾ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਆਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਨੁਮਾਇੰਦੇ ਬੱਬੀ ਦਾਨੇਵਾਲੀਆ, ਡਾ. ਜਨਕ ਰਾਜ ਸਿੰਗਲਾ ਅਤੇ ਹੋਰਨਾਂ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਣ ਲੋਕ ਰੋਜ਼ਾਨਾ ਮੌਤ ਦੇ ਮੂੰਹ 'ਚ ਜਾ ਰਹੇ ਹਨ, ਇਸ ਲਈ ਸਰਕਾਰ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।


author

cherry

Content Editor

Related News