ਅਧਿਆਪਕਾਂ ਦੀ ਕਮੀ ਤੋਂ ਪਰੇਸ਼ਾਨ ਵਿਦਿਆਰਥੀਆਂ ਦੇ ਮਾਪੇ ਚੜ੍ਹੇ ਚੈਂਕੀ 'ਤੇ

07/24/2019 1:03:57 PM

ਮਾਨਸਾ (ਅਮਰਜੀਤ) - ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਵਿਖੇ ਅਧਿਆਪਕਾਂ ਦੀ ਘਾਟ ਤੋਂ ਪਰੇਸ਼ਾਨ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਗਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਹਾਕਮਵਾਲਾ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਗਿਣਤੀ ਬਹੁਤ ਘੱਟ ਹੈ, ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।

PunjabKesari

ਅਧਿਆਪਕਾਂ ਦੀ ਇਸ ਕਮੀ ਨੂੰ ਪੂਰਾ ਕਰਨ ਲਈ ਉਹ ਪਿਛਲੇ ਕਈ ਦਿਨਾਂ ਤੋਂ ਸਕੂਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮਾਮਲੇ ਦੇ ਸਬੰਧ 'ਚ ਉਹ ਕਈ ਵਾਰ ਜ਼ਿਲਾ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਕਿਸੇ ਨੇ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਉਹ ਅੱਜ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।


rajwinder kaur

Content Editor

Related News