ਵੱਡੀ ਵਾਰਦਾਤ ਨਾਲ ਕੰਬਿਆ ਮਾਨਸਾ, ਨੌਜਵਾਨਾਂ ਨੇ ਸ਼ਰੇਆਮ ਚਲਾਈਆਂ ਤਾੜ-ਤਾੜ ਗੋਲ਼ੀਆਂ

04/05/2024 1:04:39 PM

ਮਾਨਸਾ (ਜੱਸਲ) : ਸ਼ਹਿਰ ਦੇ ਰਾਮ ਬਾਗ ਰੋਡ ’ਤੇ ਇਕ ਮੈਡੀਕਲ ਸਟੋਰ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ-2 ਦੀ ਪੁਲਸ ਤੋਂ ਇਲਾਵਾ ਹੋਰ ਪੁਲਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਨਿਰੀਖਣ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ਹਿਰ ਦੇ ਰਾਮ ਬਾਗ ਰੋਡ ’ਤੇ ਸਥਿਤ ਮਾਨਸਾ ਮੈਡੀਕੋਜ਼ ਨਾਂ ਦੀ ਦੁਕਾਨ ’ਤੇ ਇਕ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਦੇਖਦੇ ਹੀ ਦੇਖਦੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉੱਥੋਂ ਫਰਾਰ ਹੋ ਗਏ। ਘਟਨਾ ਕਰੀਬ ਸਾਢੇ 4 ਵਜੇ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਦਿਲ ਕੰਬਾਅ ਦੇਣ ਵਾਲਾ ਹਾਦਸਾ, ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਕੇ 'ਤੇ ਮੌਤ

ਘਟਨਾ ਤੋਂ ਬਾਅਦ ਤੋਂ ਪੁਲਸ ਨੇ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰੇ ਫਰੋਲਣੇ ਸ਼ੁਰੂ ਕਰ ਦਿੱਤੇ। ਦੁਕਾਨ ’ਤੇ ਫਾਇਰਿੰਗ ਦਾ ਕਾਰਨ ਅਜੇ ਸਾਫ ਨਹੀਂ ਹੋ ਸਕਿਆ ਹੈ। ਦੁਕਾਨ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਦੁਕਾਨ ’ਤੇ ਕਿਸੇ ਵਿਅਕਤੀ ਵੱਲੋਂ ਗੋਲੀਆਂ ਚਲਾਉਣਾ ਉਨ੍ਹਾਂ ਦੀ ਵੀ ਸਮਝ ਤੋਂ ਬਾਹਰ ਹੈ। ਥਾਣਾ ਸਿਟੀ-2 ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਦੁਕਾਨ ਮਾਲਕ ਰਮੇਸ਼ ਕੁਮਾਰ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News