ਨਵਜੋਤ ਕੌਰ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਮਨਸਿਮਰਤ ਸਿੰਘ ਨੇ ਸਨੌਰ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਪੇਸ਼

Friday, Nov 19, 2021 - 01:54 PM (IST)

ਨਵਜੋਤ ਕੌਰ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਮਨਸਿਮਰਤ ਸਿੰਘ ਨੇ ਸਨੌਰ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਪੇਸ਼

ਪਟਿਆਲਾ (ਇੰਦਰਜੀਤ) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ, ਉੱਥੇ ਹੀ ਕਾਂਗਰਸ ਪਾਰਟੀ ਵੀ ਆਪਣੇ ਉਮੀਦਵਾਰਾਂ ਦੀ ਤਲਾਸ਼ 'ਚ ਜੁੱਟ ਗਈ ਹੈ। ਜੇਕਰ ਪਟਿਆਲਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਦੇ 8 ਹਲਕਿਆਂ 'ਚ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਣ ਕਾਂਗਰਸ ਵੀ ਆਪਣੇ ਉਮੀਦਵਾਰਾਂ ਦੀ ਭਾਲ ਵਿਚ ਜੁੱਟਦੀ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਹਲਕਾ ਸਨੌਰ ਤੋਂ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਦੀ ਅਗਵਾਈ 'ਚ ਇਕ ਵਿਸ਼ਾਲ ਇਕੱਠ ਕੀਤਾ ਗਿਆ।

ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ

ਇਸ ਇਕੱਠ ਵਿੱਚ ਮਨਸਿਮਰਤ ਸਿੰਘ ਸ਼ੈਰੀ ਰਿਆੜ ਵੱਲੋਂ ਹਲਕਾ ਸਨੌਰ ਤੋਂ ਟਿਕਟ ਦੀ ਦਾਅਵੇਦਾਰੀ ਵੀ ਪੇਸ਼ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਹਲਕਾ ਸਨੌਰ ਤੋਂ ਪਿਛਲੀਆਂ ਚੋਣਾਂ ਵਿਚ ਹੈਰੀਮਾਨ ਵੱਲੋਂ ਕਾਂਗਰਸ ਪਾਰਟੀ ਤੋਂ ਚੋਣ ਲੜੀ ਗਈ ਸੀ, ਜਿਸ ਵਿੱਚ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਹੁਣ ਸਨੌਰ ਤੋਂ ਕਾਂਗਰਸ ਦੇ ਕਈ ਆਗੂ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਮਨਸਿਮਰਤ ਸਿੰਘ ਸ਼ੈਰੀ ਰਿਆੜ ਵੱਲੋਂ ਕੀਤੇ ਗਏ ਇਸ ਵਿਸ਼ਾਲ ਇਕੱਠ ਵਿਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਜੋਗਿੰਦਰਪਾਲ ਢੀਂਗਰਾ ਅਤੇ ਆਬਜ਼ਰਵਰ ਸਾਹਿਬਾਨਾਂ ਨੇ ਸ਼ਿਰੱਕਤ ਕੀਤੀ।

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰਲ ਸਕੱਤਰ ਜੋਗਿੰਦਰਪਾਲ ਢੀਂਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਨੌਜਵਾਨ ਚਿਹਰਿਆਂ ਨੂੰ ਇਨ੍ਹਾਂ ਚੋਣਾਂ ਵਿੱਚ ਅੱਗੇ ਲਿਆਂਦਾ ਜਾਵੇਗਾ ਅਤੇ ਮਨਸਿਮਰਤ ਸਿੰਘ ਸ਼ਹਿਰੀ ਰਿਆੜ ਹਲਕੇ ਸਨੌਰ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਬਹੁਤ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਸਨੌਰ ਦੇ ਲੋਕਾਂ ਦੀ ਆਵਾਜ਼ ਸੁਣਨਗੇ ਅਤੇ ਜੇਕਰ ਲੋਕ ਚਾਹੁਣਗੇ ਤਾਂ ਮਨਸਿਮਰਨ ਸਿੰਘ ਸ਼ੈਰੀ ਰਿਆੜ ਨੂੰ ਵੀ ਹਲਕਾ ਸਨੌਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕਾਲੇ ਕਾਨੂੰਨ ਰੱਦ ਕਰਨ ਬਾਰੇ ਨਵਜੋਤ ਸਿੱਧੂ ਦਾ ਟਵੀਟ, 'ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News