ਸਾਬਕਾ ਅਕਾਲੀ ਵਿਧਾਇਕ ਨੂੰ ਅਦਾਲਤ ਦਾ ਝਟਕਾ
Wednesday, Mar 20, 2019 - 07:04 PM (IST)

ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲੀਕਾਂਡ ਵਿਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਮਨਤਾਰ ਬਰਾੜ ਵਲੋਂ ਲਗਾਈ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਬੀਤੇ ਕੱਲ੍ਹ ਅਦਾਲਤ ਵਿਚ 2 ਘੰਟੇ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਦਰਮਿਆਨ ਬੁੱਧਵਾਰ ਨੂੰ ਹੋਈ ਸੁਣਵਾਈ 'ਤੇ ਜ਼ਿਲਾ ਅਤੇ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਐੱਸ. ਆਈ. ਟੀ. ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ।