CM ਮਾਨ ਨੂੰ ਮਿਲਣ ਪਹੁੰਚੀ Olympic ''ਚ 2 ਮੈਡਲ ਜਿੱਤਣ ਵਾਲੀ ਮਨੂੰ ਭਾਕਰ (ਵੀਡੀਓ)

Friday, Aug 09, 2024 - 01:10 PM (IST)

ਚੰਡੀਗੜ੍ਹ: ਪੈਰਿਸ ਓਲੰਪਿਕ 'ਚ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਭਾਰਤ ਦੀ ਦੋਹਰਾ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂੰ ਭਾਕਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੀ।

ਇਹ ਖ਼ਬਰ ਵੀ ਪੜ੍ਹੋ - ਓਲੰਪਿਕ ਮੈਡਲ ਜਿੱਤਣ ਵਾਲੇ DSP ਹਰਮਨਪ੍ਰੀਤ ਸਿੰਘ ਦੀ ਔਰਤਾਂ ਨੂੰ ਖ਼ਾਸ ਅਪੀਲ, DGP ਨੇ ਸਾਂਝੀ ਕੀਤੀ ਵੀਡੀਓ

ਜ਼ਿਕਰਯੋਗ ਹੈ ਕਿ 22 ਸਾਲਾ ਮਨੂੰ ਭਾਕਰ ਨੇ ਪੈਰਿਸ ਓਲੰਪਿਕ 'ਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮਨੂੰ ਨੇ ਪੈਰਿਸ ਓਲੰਪਿਕ 'ਚ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਖਾਤਾ ਖੋਲ੍ਹਿਆ। ਇਸ ਤੋਂ ਬਾਅਦ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ।

ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ

ਇਸ ਨਾਲ ਉਹ ਇਕ ਓਲੰਪਿਕ ਵਿਚ ਦੋ ਤਗਮੇ ਜਿੱਤਣ ਵਾਲੀ ਆਜ਼ਾਦ ਭਾਰਤ ਤੋਂ ਪਹਿਲੀ ਭਾਰਤੀ ਬਣ ਗਈ। ਇਸ ਤੋਂ ਬਾਅਦ ਉਸ ਕੋਲ ਆਪਣਾ ਤੀਜਾ ਓਲੰਪਿਕ ਤਮਗਾ ਜਿੱਤ ਕੇ ਇਕਲੌਤੀ ਭਾਰਤੀ ਬਣ ਕੇ ਇਤਿਹਾਸ ਰਚਣ ਦਾ ਮੌਕਾ ਸੀ ਪਰ ਉਹ ਔਰਤਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿਚ ਥੋੜ੍ਹੇ ਫਰਕ ਨਾਲ ਇਸ ਨੂੰ ਗੁਆ ਬੈਠੀ ਅਤੇ ਚੌਥੇ ਸਥਾਨ ’ਤੇ ਰਹੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News