PSEB 8th Class Result: ਮਨਵੀਰ ਸਿੰਘ ਨੇ ਚਮਕਾਇਆ ਰੂਪਨਗਰ ਜ਼ਿਲ੍ਹੇ ਦਾ ਨਾਂ, 594 ਅੰਕ ਲੈ ਕੇ ਹਾਸਲ ਕੀਤਾ ਪਹਿਲਾ ਸਥਾਨ
Saturday, Apr 29, 2023 - 01:49 PM (IST)
ਰੂਪਨਗਰ (ਵਿਜੇ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 8ਵੀਂ ਦੇ ਨਤੀਜਿਆਂ ’ਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ 10 ਵਿਦਿਆਰਥੀਆਂ ਨੇ ਮੈਰਿਟ ’ਚ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਡਿਪਟੀ ਕਮਿਸਨਰ ਡਾ. ਪ੍ਰੀਤੀ ਯਾਦਵ ਵੱਲੋਂ ਇਨ੍ਹਾਂ ਮੈਰਿਟ ਲਿਸਟ ਵਿਚ ਆਉਣ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਵਿਦਿਆਰਥੀ ਮਨਵੀਰ ਸਿੰਘ ਨੇ 600 ’ਚੋਂ 594 ਅੰਕ ਲੈ ਕੇ ਜ਼ਿਲ੍ਹੇ ’ਚ ਪਹਿਲਾ ਅਤੇ ਸੂਬੇ ’ਚ 6ਵਾਂ ਰੈਂਕ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਵ੍ਹੀਲ ਚੇਅਰ 'ਤੇ ਰਹਿਦੀ ਹੈ ਦਿਵਿਆਂਗ ਦਿਵਿਆ, ਮੁਸ਼ਕਿਲ ਨਾਲ ਫੜਦੀ ਹੈ ਪੈੱਨ, ਹਾਸਲ ਕੀਤਾ ਵੱਡਾ ਮੁਕਾਮ
ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਸਸਕੌਰ ਦੇ ਮਾਧਵ ਨੇ 594 ਅੰਕ ਲੈ ਕੇ ਜ਼ਿਲ੍ਹੇ ’ਚ ਦੂਜਾ ਅਤੇ ਸੂਬੇ ’ਚ 6ਵਾਂ, ਇਸੇ ਸਕੂਲ ਦੀ ਰੀਤਿਕਾ ਸੈਣੀ ਨੇ 593 ਅੰਕ ਲੈ ਕੇ ਜ਼ਿਲ੍ਹੇ ’ਚ ਤੀਜਾ ਅਤੇ ਸੂਬੇ ’ਚ 7ਵਾਂ, ਕੰਨਿਆ ਸਕੂਲ ਨੰਗਲ ਦੀ ਨੰਦਨੀ ਨੇ 592 ਅੰਕ ਲੈ ਕੇ ਜ਼ਿਲ੍ਹੇ ’ਚ ਚੌਥਾ ਅਤੇ ਸੂਬੇ ’ਚ 8ਵਾਂ, ਕੰਨਿਆ ਸਕੂਲ ਨੂਰਪੁਰ ਬੇਦੀ ਦੀ ਇਸ਼ਾਨੀ ਨੇ 590 ਅੰਕ ਲੈ ਕੇ ਜ਼ਿਲ੍ਹੇ ’ਚ ਪੰਜਵਾਂ ਅਤੇ ਸੂਬੇ ’ਚ 10ਵਾਂ, ਸਰਕਾਰੀ ਹਾਈ ਸਕੂਲ ਮੁਕਾਰੀ ਦੀ ਜ਼ਸਨਪ੍ਰੀਤ ਕੌਰ ਨੇ 589 ਅੰਕ ਲੈ ਕੇ ਜ਼ਿਲ੍ਹੇ ’ਚ 6ਵਾਂ ਅਤੇ ਸੂਬੇ ’ਚ 11ਵਾਂ, ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦੀ ਕੋਮਲਪ੍ਰੀਤ ਕੌਰ ਨੇ 589 ਅੰਕ ਲੈ ਕੇ ਜ਼ਿਲ੍ਹੇ ’ਚ 7ਵਾਂ ਅਤੇ ਸੂਬੇ ’ਚ 11ਵਾਂ, ਇਸੇ ਸਕੂਲ ਦੀ ਮਨਜੋਤ ਕੌਰ ਨੇ 588 ਅੰਕ ਲੈ ਕੇ ਜ਼ਿਲ੍ਹੇ ’ਚ 8ਵਾਂ ਅਤੇ ਸੂਬੇ ’ਚ 12ਵਾਂ, ਕੰਨਿਆ ਸਕੂਲ ਰੂਪਨਗਰ ਦੇ ਅੱਬਲ ਕੌਰ ਨੇ 587 ਅੰਕ ਲੈ ਕੇ ਜ਼ਿਲ੍ਹੇ ’ਚ 9ਵਾਂ ਅਤੇ ਸੂਬੇ ’ਚ 13ਵਾਂ ਰੈਂਕ ਅਤੇ ਪੁਰਖਾਲੀ ਸਕੂਲ ਦੀ ਜਨੰਤਵੀਰ ਕੌਰ ਨੇ 587 ਅੰਕ ਲੈ ਕੇ ਜ਼ਿਲ੍ਹੇ ’ਚ 10ਵਾਂ ਅਤੇ ਸੂਬੇ ’ਚ 13ਵਾਂ ਰੈਂਕ ਹਾਸਲ ਕੀਤਾ ਹੈ। ਸਿੱਖਿਆ ਅਧਿਕਾਰੀਆਂ ਨੇ ਇਸ ਪ੍ਰਾਪਤੀ ਲਈ ਸਕੂਲ ਸਟਾਫ਼, ਮਾਪੇ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੈਰ-ਹਾਜ਼ਰੀ ਪੰਜਾਬ ਤੇ ਅਕਾਲੀ ਦਲ ਦੇ ਭਵਿੱਖ ਨੂੰ ਕਰੇਗੀ ਪ੍ਰਭਾਵਿਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।