ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Saturday, Aug 24, 2019 - 06:14 PM (IST)

ਮਾਨਾਂਵਾਲਾ (ਜਗਤਾਰ) : ਬੀਤੀ ਰਾਤ ਬਠਿੰਡਾ ਨੂੰ ਜਾਣ ਵਾਲੇ ਰਾਸ਼ਟਰੀ ਮਾਰਗ 54 ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦੇ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ 54 'ਤੇ ਕਰੀਬ 45 ਸਾਲ ਦੇ ਪ੍ਰਵਾਸੀ ਮਜ਼ਦੂਰ ਦੀ ਸੜਕ ਪਾਰ ਕਰਦੇ ਸਮੇਂ ਕਿਸੇ ਵਾਹਨ ਦੀ ਫੇਟ ਵੱਜਣ ਨਾਲ ਮੌਤ ਹੋ ਗਈ ਅਤੇ ਵਾਹਨ ਚਾਲਕ ਇਸ ਨੂੰ ਉਥੇ ਸੁੱਟ ਕੇ ਫਰਾਰ ਹੋ ਗਿਆ, ਜਿਸ ਦੀ ਪਛਾਣ ਨਹੀਂ ਹੋ ਸਕੀ। ਪੁਲਸ ਵਲੋਂ 174 ਅਧੀਨ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਛਾਣ ਲਈ ਸਿਵਲ ਹਸਪਤਾਲ ਅੰਮ੍ਰਿਤਸਰ 'ਚ 72 ਘੰਟਿਆਂ ਲਈ ਲਾਸ਼ ਨੂੰ ਰੱਖਿਆ ਗਿਆ ਹੈ ਤਾਂ ਕਿ ਮ੍ਰਿਤਕ ਦੇ ਵਾਰਿਸਾਂ ਦਾ ਪਤਾ ਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਮ੍ਰਿਤਕ ਦੇ ਵਾਰਿਸਾਂ ਦਾ ਪਤਾ ਨਹੀਂ ਲੱਗਦਾ ਤਾਂ ਪੋਸਟਮਾਰਟਮ ਕਰਵਾ ਕੇ ਸਸਕਾਰ ਕਰ ਦਿੱਤਾ ਜਾਵੇਗਾ।