ਵੱਡੀ ਵਾਰਦਾਤ : ਸ਼ਰੇਆਮ ਤੇਜ਼ਧਾਰ ਹਥਿਆਰਾ ਨਾਲ ਵੱਢਿਆ ਨੌਜਵਾਨ

Friday, Jan 10, 2020 - 10:50 AM (IST)

ਵੱਡੀ ਵਾਰਦਾਤ : ਸ਼ਰੇਆਮ ਤੇਜ਼ਧਾਰ ਹਥਿਆਰਾ ਨਾਲ ਵੱਢਿਆ ਨੌਜਵਾਨ

ਅੰਮ੍ਰਿਤਸਰ (ਜਗਤਾਰ) : ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਫਤਿਹਪੁਰ ਰਾਜਪੂਤਾਂ ਸਥਿਤ ਗੁਰੂ ਨਾਨਕ ਸਕੂਲ ਨੇੜੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਸ਼ਰੇਆਮ ਤੇਜ਼ਧਾਰ ਹਥਿਆਰਾਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (24) ਵਜੋਂ ਹੋਈ ਹੈ। ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਸਾਹਿਬ ਸਿੰਘ ਜੋ ਉਸ ਦੇ ਕੋਲ ਹੀ ਰਹਿੰਦਾ ਸੀ, ਆਪਣੇ ਦੋਸਤ ਜੀਵਨ ਸਿੰਘ ਨਾਲ ਮੋਟਰਸਾਈਕਲ 'ਤੇ ਅੰਮ੍ਰਿਤਸਰ ਗਿਆ ਸੀ, ਜਦ ਵਾਪਸ ਆ ਰਹੇ ਸੀ ਤਾਂ ਸ਼ਾਮ ਫਤਿਹਪੁਰ ਰਾਜਪੂਤਾਂ ਸਰਕਾਰੀ ਸਕੂਲ ਨੇੜੇ ਪੁੱਜੇ ਤਾਂ ਗੁਰਸਾਹਿਬ ਸਿੰਘ ਮੋਟਰਸਾਈਕਲ ਰੋਕ ਕੇ ਕੋਲ ਹੀ ਬੰਬੀ ਵੱਲ ਫੋਨ ਕਰਨ ਲਈ ਤੁਰ ਪਿਆ। ਉਥੇ ਪਹਿਲਾਂ ਹੀ ਮੌਜੂਦ 2 ਅਣਪਛਾਤੇ ਵਿਅਕਤੀਆਂ ਨਾਲ ਉਸ ਦੀ ਤੂੰ-ਤੂੰ, ਮੈਂ-ਮੈਂ ਹੋ ਗਈ, ਜਿਨ੍ਹਾਂ ਨੇ ਗੁਰਸਾਹਿਬ 'ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਕੇ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਦਾ ਪਤਾ ਲੱਗਣ 'ਤੇ ਉਹ ਪਰਿਵਾਰ ਸਮੇਤ ਮੌਕੇ 'ਤੇ ਪੁੱਜੇ ਤੇ ਗੰਭੀਰ ਰੂਪ ਵਿਚ ਜ਼ਖਮੀ ਗੁਰਸਾਹਿਬ ਸਿੰਘ ਨੂੰ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਵਿਧਵਾ ਮਾਂ ਅਤੇ 2 ਛੋਟੇ ਭਰਾਵਾਂ ਦਾ ਇਕਲੌਤਾ ਸਹਾਰਾ ਸੀ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਦੇ ਇੰਸਪੈਕਟਰ ਰਛਪਾਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Baljeet Kaur

Content Editor

Related News