ਗੁਰਦਾਸਪੁਰ ਜ਼ਿਲ੍ਹੇ ਦੇ ਕਈ ਕਾਂਗਰਸੀ ਨੇਤਾ ‘ਆਪ’ ’ਚ ਹੋਏ ਸ਼ਾਮਲ
Wednesday, Jan 20, 2021 - 11:19 PM (IST)

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ ਵਿਚ ਬੁੱਧਵਾਰ ਨੂੰ ਕਈ ਕਾਂਗਰਸੀ ਨੇਤਾ ਤੇ ਸਮਾਜਸੇਵੀਆਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ ਵਿਚ ਇਹ ਆਗੂ ‘ਆਪ’ ਵਿਚ ਸ਼ਾਮਲ ਹੋਏ।
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੇ ਮਨਿੰਦਰ ਸਿੰਘ ਬਾਜਵਾ ਅਤੇ ਮੋਹਾਲੀ ਤੋਂ ਸਮਾਜਿਕ ਕਾਰਕੁੰਨ ਡਾ. ਦਲੇਰ ਸਿੰਘ ਮੁਲਤਾਨੀ ਨੇ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਗੁਰਦਾਸਪੁਰ ਜ਼ਿਲ੍ਹੇ ਤੋਂ ਮਹਿੰਦਰ ਸਿੰਘ ਖੁਸ਼ਹਾਲਪੁਰ, ਰਾਜੂ ਮਸੀਹ ਸ਼ਾਹਪੁਰ ਡਾਇਰੈਕਟਰ ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ, ਪਰਮਿੰਦਰ ਸਿੰਘ ਰੰਧਾਵਾ, ਰਮੇਸ਼ ਸਿੰਘ ਪੱਡਾ, ਮਨਪ੍ਰੀਤ ਸਿੰਘ ਪੱਡਾ, ਹਰੀ ਸਿੰਘ ਪੱਡਾ, ਅਮਨਦੀਪ ਸਿੰਘ ਨੇ ਵੀ ‘ਆਪ’ ਸ਼ਾਮਲ ਹੋਣ ਦਾ ਐਲਾਨ ਕੀਤਾ।