ਮਜੀਠਾ ''ਚ ਕਾਂਗਰਸ ਪਾਰਟੀ ਨੂੰ ਝਟਕਾ, ਕਈ ਪਰਿਵਾਰ ''ਆਮ ਆਦਮੀ ਪਾਰਟੀ'' ''ਚ ਹੋਏ ਸ਼ਾਮਲ

Wednesday, Mar 13, 2024 - 05:54 PM (IST)

ਮਜੀਠਾ ''ਚ ਕਾਂਗਰਸ ਪਾਰਟੀ ਨੂੰ ਝਟਕਾ, ਕਈ ਪਰਿਵਾਰ ''ਆਮ ਆਦਮੀ ਪਾਰਟੀ'' ''ਚ ਹੋਏ ਸ਼ਾਮਲ

ਕੱਥੂਨੰਗਲ (ਜਰਨੈਲ ਤੱਗੜ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਲਏ ਜਾ ਰਹੇ ਲੋਕ ਹਿਤੈਸ਼ੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕੱਟੜ ਸਮੱਰਥਕ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆਂ ਕੀਤਾ।

ਉਨ੍ਹਾਂ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਿੰਡ ਅਜੈਬਵਾਲੀ ਦੇ ਸਰਪੰਚ ਸਰਬਜੀਤ ਸਿੰਘ, ਸੁਖਦੀਪ ਸਿੰਘ ਮੈਂਬਰ, ਚਰਨ ਕੌਰ ਮੈਂਬਰ, ਪਿਆਰਾ ਸਿੰਘ ਮੈਂਬਰ, ਸੁਖਬੀਰ ਸਿੰਘ ਮੈਂਬਰ ਨੂੰ ਆਮ ਆਦਮੀ ਪਾਰਟੀ ਵਿਚ ਅੱਜ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ 'ਤੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


author

Babita

Content Editor

Related News