ਨਾਜ਼ਾਇਜ ਸ਼ਰਾਬ ਸਮੇਤ ਕਈ ਅੜਿੱਕੇ
Tuesday, Jan 02, 2018 - 06:05 AM (IST)

ਹੁਸ਼ਿਆਰਪੁਰ, (ਜ.ਬ.)- ਥਾਣਾ ਮਾਡਲ ਟਾਊਨ ਦੀ ਪੁਲਸ ਨੇ ਸੁਰਿੰਦਰ ਸਿੰਘ ਉਰਫ ਸੋਨੂੰ ਵਾਸੀ ਪੰਡੋਰੀ ਬੀਬੀ ਨੂੰ ਕਾਬੂ ਕਰਕੇ ਉਸ ਕੋਲੋਂ 18 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੱਬੇਵਾਲ ਦੀ ਪੁਲਸ ਨੇ ਹਰਬੰਸ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਕੋਲੋਂ 9000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਸ਼ੀਆਂ ਖਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੇਹਟੀਆਣਾ, (ਸੰਜੀਵ)-ਥਾਣਾ ਮੇਹਟੀਆਣਾ ਦੀ ਪੁਲਸ ਵੱਲੋਂ ਇਕ ਵਿਅਕਤੀ ਪਾਸੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਫੜੇ ਜਾਣ ਦਾ ਸਮਾਚਾਰ ਹੈ। ਡੀ. ਐੱਸ. ਪੀ. ਗੁਰਜੀਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮੇਹਟੀਆਣਾ ਦੇ ਐੱਸ. ਐੱਚ. ਓ. ਇੰਸਪੈਕਟਰ ਹਰਨੀਲ ਸਿੰਘ ਦੀ ਵਿਸ਼ੇਸ਼ ਅਗਵਾਈ 'ਚ ਏ. ਐੱਸ. ਆਈ. ਸੁਖਵਿੰਦਰ ਸਿੰਘ ਚੌਕੀ ਇੰਚਾਰਜ ਅਜਨੋਹਾ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਟੋਡਰਪੁਰ ਮੌਜੂਦ ਸਨ। ਇਸੇ ਦੌਰਾਨ ਇਕ ਵਿਅਕਤੀ ਟੀ. ਵੀ. ਐੱਸ. ਸਕੂਟਰੀ 'ਤੇ ਸਵਾਰ ਹੋ ਕੇ ਆ ਰਿਹਾ ਸੀ। ਜਿਸ ਨੂੰ ਪੁਲਸ ਨੇ ਚੈਕਿੰਗ ਵਾਸਤੇ ਰੋਕਿਆ ਤਾਂ ਤਲਾਸ਼ੀ ਲੈਣ ਉਪਰੰਤ ਸਕੂਟਰੀ ਪਿੱਛੇ ਰੱਖੇ ਪਲਾਸਟਿਕ ਦੇ ਬੋਰੇ 'ਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਕੈਸ਼ ਵਿਸਕੀ ਕੁੱਲ 36 ਹਜ਼ਾਰ ਐੱਮ. ਐੱਲ. ਬਰਾਮਦ ਹੋਈ।
ਪੁਲਸ ਨੇ ਦੋਸ਼ੀ ਖਿਲਾਫ਼ ਆਈ. ਪੀ. ਸੀ. ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ। ਪੁਲਸ ਮੁਤਾਬਿਕ ਦੋਸ਼ੀ ਦੀ ਪਛਾਣ ਪ੍ਰਦੀਪ ਕੁਮਾਰ ਉਰਫ਼ ਵਿਜੇ ਪੁੱਤਰ ਬਲਦੇਵ ਰਾਜ ਵਾਸੀ ਟੋਡਰਪੁਰ ਵਜੋਂ ਹੋਈ ਹੈ।
ਚੱਬੇਵਾਲ, (ਗੁਰਮੀਤ) - ਜ਼ਿਲਾ ਪੁਲਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਪੁਲਸ ਨੇ 9 ਹਜ਼ਾਰ ਐੱਮ. ਐੱਲ. ਨਾਜਾਇਜ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਬਜਰਾਵਰ ਨੇੜੇ ਸਸੋਲੀ ਲਿੰਕ ਸੜਕ 'ਤੇ ਇਕ ਪੈਦਲ ਜਾ ਰਹੇ ਵਿਅਕਤੀ, ਜਿਸ ਕੋਲ ਇੱਕ ਬੋਰੀ ਸੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਬੋਰੀ ਵਿਚੋਂ 12 ਬੋਤਲਾਂ ਨਾਜਾਇਜ ਸ਼ਰਾਬ ਦੀਆਂ ਮਿਲੀਆ।
ਉਕਤ ਵਿਅਕਤੀ ਨੇ ਆਪਣੀ ਪਛਾਣ ਹਰਬੰਸ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪੱਟੀ ਥਾਣਾ ਚੱਬੇਵਾਲ ਦੱਸੀ। ਜਿਸ ਦੇ ਖਿਲਾਫ ਥਾਣਾ ਪੁਲਸ ਨੇ 61-1-14 ਅਬਾਕਾਰੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਹੈ।