ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ! ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

Friday, May 22, 2026 - 12:16 PM (IST)

ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ! ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

ਹਰਿਆਣਾ (ਆਨੰਦ)- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ ਜਦੋਂ ਅਕਾਲੀ ਦਲ ਦੀ ਨਗਰ ਕੌਂਸਲ ਸ਼ਾਮਚੌਰਾਸੀ ਦੀ ਸਾਬਕਾ ਪ੍ਰਧਾਨ ਬੀਬੀ ਇੰਦਰਜੀਤ ਕੌਰ, ਅਕਾਲੀ ਦਲ ਨਾਲ ਸੰਬੰਧਤ ਐੱਮ. ਸੀ. ਮੰਗਲ ਕੁਮਾਰ ਅਤੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਮੋਹਨ ਲਾਲ, ਸੁਨੀਤਾ, ਦਲਵੀਰ ਕੌਰ ਅਤੇ ਪਰਮਜੀਤ ਨੇ ਭਾਜਪਾ ਦਾ ਪੱਲਾ ਫੜ ਲਿਆ। 

ਇਹ ਸ਼ਮੂਲੀਅਤ ਪੰਜਾਬ ਦੀ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਤਰੁਣ ਚੁੱਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਹੁਤ ਸਾਰੇ ਰਾਜਾਂ ਵਿੱਚ ਭਾਜਪਾ ਮਜ਼ਬੂਤ ਸਰਕਾਰ ਚਲਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ’ਤੇ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ।

ਇਹ ਵੀ ਪੜ੍ਹੋ:  ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ ਅਤੇ ਗ਼ਰੀਬ ਅਤੇ ਲੋੜਵੰਦ ਵਰਗਾਂ ਦੇ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਭਾਜਪਾ ਨੂੰ ਲਗਾਤਾਰ ਲੋਕ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ।ਇਸ ਮੌਕੇ ਪੰਜਾਬ ਮਹਾਂਮੰਤਰੀ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ, ਚੋਣ ਪ੍ਰਭਾਰੀ ਵਿਪਨ ਮਹਾਜਨ, ਸਾਬਕਾ ਸਰਪੰਚ ਪਿਆਰਾ ਲਾਲ, ਚਰਨਜੀਤ ਸਿੰਘ, ਜਨੌੜੀ ਮੰਡਲ ਪ੍ਰਧਾਨ ਯੁਵਰਾਜ ਠਾਕੁਰ, ਰਮਨ ਕੁਮਾਰ ਆਨੰਦ, ਕਮੇਟੀ ਮੈਂਬਰ ਦਵਿੰਦਰ ਠਾਕੁਰ, ਚੰਦਰਸ਼ੇਖਰ ਗਰਗ, ਰਾਜੀਵ ਡੋਗਰਾ, ਚਮਨ ਲਾਲ ਸਮੇਤ ਕਈ ਭਾਜਪਾ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ:  ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News