ਬਠਿੰਡਾ ਸ਼ਹਿਰ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
Monday, Jun 08, 2026 - 05:34 PM (IST)
ਬਠਿੰਡਾ (ਵਿਜੇ ਵਰਮਾ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਜਿੰਨ੍ਹਾਂ ਨਾਲ ਰਾਜ ਦੀ ਸੁਰੱਖਿਆ ਤੇ ਅਸਰ ਪੈਂਦਾ ਹੋਵੇ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
ਇਕ ਹੋਰ ਹੁਕਮ ਅਨੁਸਾਰ ਸ਼ਡਿਊਲ ''ਐਕਸ'' ਤੇ ''ਐਚ'' ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ''ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ।
ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
ਹੁਕਮ ਮੁਤਾਬਿਕ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ-ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਦੇ ਬਾਹਰ ਵੀ ਚਾਰ ਪਹੀਆ ਵੱਡੇ ਵਾਹਨ ਖੜ੍ਹੇ ਕਰਨ ਦੀ ਮਨਾਹੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਇਨ੍ਹਾਂ ਇਲਾਕਿਆਂ ’ਚ ਸਵੇਰੇ 6 ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨ੍ਹਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰਲੇ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।
ਇਸ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਜ਼ਿਲ੍ਹੇ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ''ਤੇ ਪੂਰਨ ਰੋਕ ਲਗਾਈ ਜਾਂਦੀ ਹੈ।
ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ।
ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 9 ਅਗਸਤ 2026 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
