ਵਿਜੀਲੈਂਸ ਵਿਭਾਗ ਦੀ ਰਾਡਾਰ ’ਤੇ ਆਏ ਕਈ ਅਧਿਕਾਰੀ, ਜਲਦ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ

Tuesday, Jul 18, 2023 - 04:10 PM (IST)

ਵਿਜੀਲੈਂਸ ਵਿਭਾਗ ਦੀ ਰਾਡਾਰ ’ਤੇ ਆਏ ਕਈ ਅਧਿਕਾਰੀ, ਜਲਦ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ

ਲੁਧਿਆਣਾ (ਖੁਰਾਣਾ) : ‘ਜਗ ਬਾਣੀ’ ਵਲੋਂ ਬੀਤੀ 29 ਜੂਨ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਖ਼ਬਰ ‘ਵਿਜੀਲੈਂਸ ਬਿਊਰੋ ਵਲੋਂ ਜਾਰੀ ਲਿਸਟ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੁਲਾਜ਼ਮਾਂ ’ਚ ਮਚੀ ਹਫੜਾ-ਦਫੜੀ’ ਮਾਮਲੇ ’ਚ ਹਾਲਾਂਕਿ ਵਿਜੀਲੈਂਸ ਬਿਊਰੋ ਵਲੋਂ ਵਿਭਾਗ ਨਾਲ ਸਬੰਧਤ ਉਨ੍ਹਾਂ 138 ਮੁਲਾਜ਼ਮਾਂ ਨੂੰ ਲਿਸਟ ਤਾਂ ਜਾਰੀ ਕਰ ਦਿੱਤੀ ਹੈ, ਜਿਨ੍ਹਾਂ ਨੂੰ ਵਿਭਾਗੀ ਅਧਿਕਾਰੀਆਂ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਪੱਕਾ ਕਰਨ ਦਾ ਕਥਿਤ ਖੁਲਾਸਾ ਕੀਤਾ ਗਿਆ ਹੈ। ਇਸ ਗੰਭੀਰ ਮਾਮਲੇ ’ਚ ਵਿਜੀਲੈਂਸ ਵਿਭਾਗ ਦੀ ਜਾਂਚ ਕਛੂਆ ਚਾਲ ਚੱਲਣ ਕਾਰਨ ਵਿਭਾਗੀ ਗਲਿਆਰਿਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਫੈਲਣ ਲੱਗੀਆਂ ਹਨ। ਚਰਚਾ ਹੈ ਕਿ ਵਿਭਾਗ ਦੇ ਕਈ ਆਲ੍ਹਾ ਅਧਿਕਾਰੀਆਂ ਵਲੋਂ ਨਾ ਸਿਰਫ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ 138 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ, ਸਗੋਂ ਇਸ ਸਾਰੇ ਗੋਰਖਧੰਦੇ ’ਚ ਕਥਿਤ ਲੱਖਾਂ ਰੁਪਏ ਦਾ ਲੈਣ-ਦੇਣ ਵੀ ਕੀਤਾ ਗਿਆ ਹੈ ਅਤੇ ਇਸ ਸਾਰੇ ਐਪੀਸੋਡ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਈ ਬੀ. ਡੀ. ਪੀ. ਓਜ਼ ਅਤੇ ਹੋਰ ਅਧਿਕਾਰੀ ਵਿਜੀਲੈਂਸ ਦੀ ਰਾਡਾਰ ’ਤੇ ਚੱਲ ਰਹੇ ਹਨ, ਜੋ ਹੁਣ ਆਪਣੀ ਖੱਲ ਬਚਾਉਣ ਲਈ ਸਿਆਸਤ ਦੇ ਵੱਡੇ ਮਹਾਰਥੀਆਂ ਦੀ ਸ਼ਰਣ ’ਚ ਪੁੱਜ ਚੁੱਕੇ ਹਨ।

ਇਹ ਵੀ ਪੜ੍ਹੋ : ਨਸ਼ੇ ’ਚ ਧੁੱਤ ਨੌਜਵਾਨ ਨੇ ਗੁਰਦੁਆਰਾ ਸਾਹਿਬ ’ਚ ਕੀਤਾ ਹੰਗਾਮਾ, ਸ਼ੀਸ਼ੇ ਤੋੜਨ 'ਤੇ ਹੋਇਆ ਜ਼ਖ਼ਮੀ, ਮੌਤ    

ਚਰਚਾ ਤਾਂ ਇੱਥੋਂ ਤੱਕ ਵੀ ਹੋ ਰਹੀ ਹੈ ਕਿ ਮੁਲਾਜ਼ਮਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਪੱਕਾ ਕਰਨ ਵਾਲੇ ਸ਼ੱਕੀ ਅਧਿਕਾਰੀ ਸਾਮ, ਦਾਮ, ਦੰਡ, ਭੇਦ ਵਰਗੀ ਹਰ ਨੀਤੀ ਦੀ ਖੁੱਲ੍ਹ ਕੇ ਵਰਤੋਂ ਕਰ ਰਹੇ ਹਨ। ਦੇਖਣਾ ਹੁਣ ਇਹ ਹੋਵੇਗਾ ਕਿ ਵਿਜੀਲੈਂਸ ਵਿਭਾਗ ਵਲੋਂ ਕਦੋਂ ਮਾਮਲੇ ਦੀ ਜਾਂਚ ਪੂਰੀ ਕਰ ਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਵਿਜੀਲੈਂਸ ਵਿਭਾਗ ਦੇ ਐੱਸ. ਐੱਸ. ਪੀ. ਰੁਪਿੰਦਰ ਸਿੰਘ ਸੰਧੂ ਵਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਆਉਣ ਵਾਲੇ ਦਿਨਾਂ ’ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਗੰਭੀਰ ਮਾਮਲੇ ’ਚ ਜ਼ਿਲਾ ਪੇਂਡੂ ਅਤੇ ਪੰਚਾਇਤ ਵਿਭਾਗ ਦੇ ਸਬੰਧਤ ਕਈ ਅਧਿਕਾਰੀਆਂ ’ਤੇ ਗਾਜ ਡਿੱਗਣੀ ਤੈਅ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News