ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ
Monday, Nov 02, 2026 - 06:34 PM (IST)
ਐਂਟਰਟੇਨਮੈਂਟ ਡੈਸਕ - ਜਲੰਧਰ ਦੇ ਬੱਸ ਸਟੈਂਡ ਨੇੜੇ ਫਲਾਈਓਵਰ 'ਤੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਿਊਜ਼ਿਕ ਲੇਬਲ 'ਸਪੀਡ ਰਿਕਾਰਡਸ' ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਦਿਵਿਤ ਓਲਕ ਦੀ ਮੌਤ ਹੋ ਗਈ। ਜਿਵੇਂ ਹੀ ਇਹ ਖਬਰ ਸਾਹਮਣੇ ਆਈ ਪੂਰੀ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਪਈ।
ਇਹ ਵੀ ਪੜ੍ਹੋ: 'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ

ਦਿਵਿਤ ਦੀ ਮੌਤ ਦੀ ਖ਼ਬਰ ਸੁਣ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਇੰਡਸਟਰੀ ਦੀਆਂ ਹਸਤੀਆਂ ਉਨ੍ਹਾਂ ਦੇ ਘਰ ਪਹੁੰਚ ਰਹੀਆਂ ਹਨ। ਮਾਸਟਰ ਸਲੀਮ, ਗੁਰਲੇਜ਼ ਅਖਤਰ, ਕੁਲਵਿੰਦਰ ਕੈਲੀ, ਰਾਜ ਜੁਜਾਰ ਅਤੇ ਜਸਬੀਰ ਜੱਸੀ, ਪੁਖਰਾਜ ਭੱਲਾ, ਪਰਮੀਸ਼ ਵਰਮਾ, ਗੁਰਨਾਮ ਭੁੱਲਰ, ਰੇਸ਼ਮ ਸਿੰਘ ਅਨਮੋਲ ਸਣੇ ਕਈ ਪੰਜਾਬੀ ਕਲਾਕਾਰ ਦਿਨੇਸ਼ ਓਲਕ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਦਿਵਿਤ ਦਾ ਅੰਤਿਮ ਸੰਸਕਾਰ 3 ਨਵੰਬਰ ਨੂੰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਦੁਪਹਿਰ ਨੂੰ 1 ਵਜੇ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐਤਵਾਰ ਤੜਕੇ (1 ਨਵੰਬਰ) ਲਗਭਗ 3 ਵਜੇ ਉਦੋਂ ਵਾਪਰਿਆ, ਜਦੋਂ ਦਿਵਿਤ ਆਪਣੇ ਹੋਰ ਦੋਸਤਾਂ ਨਾਲ ਇੱਕ ਜਨਮਦਿਨ ਦੀ ਪਾਰਟੀ ਤੋਂ ਫੋਕਸਵੈਗਨ ਕਾਰ ਵਿੱਚ ਘਰ ਪਰਤ ਰਿਹਾ ਸੀ। ਕਾਰ BMC ਚੌਂਕ ਤੋਂ BSF ਚੌਂਕ ਵੱਲ ਫਲਾਈਓਵਰ 'ਤੇ ਜਾ ਰਹੀ ਸੀ। ਇਸ ਦੌਰਾਨ ਕਾਰ, ਫਲਾਈਓਵਰ 'ਤੇ ਸਫਾਈ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਕੂੜਾ ਇਕੱਠਾ ਕਰਨ ਲਈ ਖੜ੍ਹੀ ਕੀਤੀ ਗਈ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦਿਵਿਤ ਅਤੇ ਉਸਦੇ ਇਕ ਹੋਰ ਦੋਸਤ ਆਰਵ ਤਲਵਾੜ (ਪੱਪੀ ਸਵੀਟਸ ਦੇ ਮਾਲਕ ਦਾ ਪੁੱਤਰ) ਦੀ ਮੌਕੇ 'ਤੇ ਹੀ ਮੌਤ ਹੋ ਗਈ।





ਇਹ ਵੀ ਪੜ੍ਹੋ: ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ 'ਸਵੇਰ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
