ਬਾਰਿਸ਼ ਤੇ ਠੰਡ ਨੇ ਦਿਖਾਏ ਤੇਵਰ, ਧੁੰਦ ਕਾਰਨ ਕਈ ਟਰੇਨਾਂ ਲੇਟ ਤੇ ਕਈ ਉਡਾਣਾਂ ਵੀ ਰੱਦ
Monday, Jan 06, 2025 - 11:38 AM (IST)
ਅੰਮ੍ਰਿਤਸਰ (ਜਸ਼ਨ, ਇੰਦਰਜੀਤ)- ਗੁਰੂ ਨਗਰੀ ’ਚ ਪਿਛਲੇ ਕੁਝ ਦਿਨਾਂ ਤੋਂ ਠੰਡ ਨੇ ਆਪਣਾ ਪੂਰਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਕ ਪਾਸੇ ਜਿੱਥੇ ਐਤਵਾਰ ਨੂੰ ਪਏ ਮੀਂਹ ਨੇ ਠੰਡ ਦੀ ਤੀਬਰਤਾ ਵਧਾ ਦਿੱਤੀ ਹੈ, ਉੱਥੇ ਹੀ ਤੇਜ਼ ਰਫ਼ਤਾਰ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਸ਼ਹਿਰ ਵਿਚ ਠੰਡ ਹੋਰ ਵਧਾ ਦਿੱਤੀ ਹੈ। ਇਸ ਕਾਰਨ ਲੋਕ ਘਰਾਂ ਵਿਚ ਹੀ ਰਹੇ। ਇਸ ਮੌਸਮ ਕਾਰਨ ਕਈ ਟਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਕਾਫੀ ਦੇਰੀ ਨਾਲ ਆ ਰਹੀਆਂ ਹਨ ਅਤੇ ਰਵਾਨਾ ਹੋ ਰਹੀਆਂ ਹਨ ਅਤੇ ਇਸ ਕਾਰਨ ਰੇਲਵੇ ਨੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਕਾਰਨ ਕਈ ਉਡਾਣਾਂ ’ਚ ਦੇਰੀ ਹੋ ਰਹੀ ਹੈ ਅਤੇ ਕਈਆਂ ਨੂੰ ਰੱਦ ਵੀ ਕੀਤਾ ਗਿਆ ਹੈ।
ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਲੁਧਿਆਣਾ ਨੇੜੇ ਚੱਲ ਰਹੇ ਵਿਕਾਸ ਕਾਰਜਾਂ ਕਾਰਨ ਕਈ ਟਰੇਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ, ਜਦਕਿ ਦਰਜਨਾਂ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਧੁੰਦ ਅਤੇ ਹੋਰ ਕਾਰਨਾਂ ਵੱਖ-ਵੱਖ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਠੰਡ 'ਚ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ।
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਧੁੰਦ ਸਮੇਤ ਕਈ ਕਾਰਨਾਂ ਕਰ ਕੇ ਟਰੇਨਾਂ ਲੇਟ ਹੋ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਰੇਲਵੇ ਵੱਲੋਂ ਸਾਵਧਾਨੀ ਵਰਤੀ ਜਾ ਰਹੀ ਹੈ, ਤਾਂ ਜੋ ਯਾਤਰੀਆਂ ਦਾ ਸਫ਼ਰ ਸੁਰੱਖਿਅਤ ਰਹੇ, ਜਿਸ ਕਾਰਨ ਰੇਲ ਗੱਡੀਆਂ ਨੂੰ ਸਾਵਧਾਨੀ ਨਾਲ ਚਲਾਇਆ ਜਾ ਰਿਹਾ ਹੈ। ਇਹ ਵੀ ਇਕ ਮਹੱਤਵਪੂਰਨ ਕਾਰਨ ਹੈ ਕਿ ਵੱਖ-ਵੱਖ ਰੇਲ ਗੱਡੀਆਂ ਆਪਣੇ ਸਥਾਨਾਂ 'ਤੇ ਦੇਰੀ ਨਾਲ ਪਹੁੰਚ ਰਹੀਆਂ ਹਨ। ਇਸ ਕਾਰਨ ਯਾਤਰੀ ਠੰਢ ਵਿਚ ਰੇਲ ਗੱਡੀਆਂ ਦਾ ਇੰਤਜ਼ਾਰ ਕਰਦੇ ਦੇਖੇ ਗਏ।
ਟਰੇਨ ਦੀ ਦੇਰੀ ਦੌਰਾਨ ਯਾਤਰੀਆਂ ਦਾ ਇੰਤਜ਼ਾਰ ਕਰਨਾ ਮਜ਼ਬੂਰੀ
ਟਰੇਨਾਂ ’ਚ ਦੇਰੀ ਨਾਲ ਇੰਤਜ਼ਾਰ ਕਰਨਾ ਮੁਸਾਫਰਾਂ ਦੀ ਮਜ਼ਬੂਰੀ ਹੈ ਕਿਉਂਕਿ ਹੋਰ ਕੋਈ ਰਸਤਾ ਨਹੀਂ ਬਚਦਾ, ਯਾਤਰੀ ਵਾਰ-ਵਾਰ ਪੁੱਛਗਿੱਛ ਕਾਊਂਟਰਾਂ ਤੋਂ ਟਰੇਨ ਦੀ ਸਥਿਤੀ ਚੈੱਕ ਕਰਦੇ ਦੇਖੇ ਗਏ, ਜਿਹੜੀ ਟਰੇਨ ਇੱਕ ਘੰਟਾ ਲੇਟ ਹੁੰਦੀ ਹੈ ਉਸਨੂੰ ਜਲੰਧਰ ਪਹੁੰਚਣ ਵਿੱਚ ਕਈ ਵਾਰ ਦੋ ਘੰਟੇ ਤੋਂ ਵੀ ਜ਼ਿਆਦਾ ਸਮਾਂ ਲੱਗ ਜਾਂਦਾ ਹੈ, ਜਿਸ ਦੇ ਚਲਦਿਆਂ ਯਾਤਰੀਆਂ ਦੀ ਪਰੇਸ਼ਾਨੀ ਹੋਰ ਵੀ ਵਧ ਜਾਂਦੀ ਹੈ।
ਵਾਹਨਾਂ ਦੀ ਟੱਕਰ ਦੀਆਂ ਘਟਨਾਵਾਂ ਵੀ ਵਧੀਆਂ
ਅਜਿਹੇ ’ਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਟੱਕਰ ਸਮੇਤ ਕਈ ਹਾਦਸੇ ਵਾਪਰ ਰਹੇ ਹਨ। ਸਵੇਰੇ ਅਤੇ ਦੇਰ ਰਾਤ ਨੂੰ ਹਾਈਵੇਅ 'ਤੇ ਇਕ ਮੀਟਰ ਤੱਕ ਕੋਈ ਹੋਰ ਵਾਹਨ ਨਹੀਂ ਆਉਂਦਾ, ਜਿਸ ਕਾਰਨ ਹਾਈਵੇ 'ਤੇ ਕਈ ਵਾਹਨ ਆਪਸ ਵਿਚ ਟਕਰਾ ਜਾਂਦੇ ਹਨ। ਅੰਮ੍ਰਿਤਸਰ ਦੇ ਗਿਲਵਾਲੀ ਗੇਟ ’ਤੇ ਹੁਸ਼ਿਆਰਪੁਰ ਤੋਂ ਗੁੜ ਨਾਲ ਭਰੇ ਟਰੱਕ ਦੀ ਟੱਕਰ ਬਿਜਲੀ ਵਾਲੇ ਟ੍ਰਾਂਸਫਰ ਅਤੇ ਕਾਰ ਕਾਰ ਦੀ ਘਟਨਾ ਵੀ ਇਸੇ ਕਾਰਨ ਵਾਪਰੀ ਹੈ। ਇਸ ਸਬੰਧੀ ਟਰੈਫਿਕ ਪੁਲਸ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਧੁੰਦ ਅਤੇ ਕੜਾਕੇ ਦੀ ਠੰਡ ਕਾਰਨ ਜਨਜੀਵਨ ਠੱਪ ਹੋ ਕੇ ਰਹਿ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 9 ਡਿਗਰੀ ਸੈਲਸੀਅਸ ਰਿਹਾ। ਇਸ ਸਰਦੀ ਵਿਚ ਹਵਾ ਵਿਚ ਭਾਰੀ ਨਮੀ ਹੋਣ ਕਾਰਨ ਠੰਡ ਕਾਫੀ ਵੱਧ ਗਈ ਹੈ, ਜਿਸ ਕਾਰਨ ਗਰੀਬ ਮਜ਼ਦੂਰ ਵਰਗ ਦਾ ਬੁਰਾ ਹਾਲ ਹੈ। ਇਸ ਤਰ੍ਹਾਂ ਕੜਾਕੇ ਦੀ ਠੰਡ ਦਿਲ ਅਤੇ ਸਾਹ ਦੇ ਰੋਗੀਆਂ ਲਈ ਵੀ ਬਹੁਤ ਹਾਨੀਕਾਰਕ ਹੈ।
ਖਰਾਬ ਮੌਸਮ ਕਾਰਨ ਬੱਸਾਂ ਵੀ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਕਈ ਉਡਾਣਾਂ ਵੀ ਰੱਦ
ਇਸ ਸਮੇਂ ਅੰਮ੍ਰਿਤਸਰ ਦਾ ਮੌਸਮ ਪਹਾੜਾਂ ਵਰਗਾ ਹੈ। ਇਸ ਕਾਰਨ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਸੈਲਾਨੀ ਵੀ ਇਸ ਸਮੇਂ ਮੌਸਮ ਦਾ ਆਨੰਦ ਮਾਣ ਰਹੇ ਹਨ। ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਦੇ ਕਾਰਨ ਬੱਸਾਂ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਉਡਾਣਾਂ ਵੀ ਰੱਦ ਹੋ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕ ਹੋ ਰਹੇ ਹਨ ਕਈ ਬੀਮਾਰੀਆਂ ਦਾ ਸ਼ਿਕਾਰ
ਪਹਾੜਾਂ ਦੇ ਉਪਰਲੇ ਇਲਾਕਿਆਂ ’ਚ ਬਰਫਬਾਰੀ ਹੁੰਦੇ ਹੀ ਨਮੀ ਅਤੇ ਠੰਡੀ ਹਵਾ ਪੰਜਾਬ ਵੱਲ ਵਧ ਗਈ ਹੈ। ਇਸ ਕਾਰਨ ਪੰਜਾਬ ਭਰ ਦੇ ਜ਼ਿਲ੍ਹਿਆਂ ਵਿੱਚ ਠੰਡ ਅਤੇ ਹਵਾ ਵਿਚ ਨਮੀ ਦੀ ਮਾਤਰਾ ਵੀ ਵਧ ਗਈ ਹੈ। ਇਸ ਕਾਰਨ ਜਿੱਥੇ ਇੱਕ ਪਾਸੇ ਠੰਡ ਦਾ ਕਹਿਰ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਹਵਾ ਵਿੱਚ ਨਮੀ ਵਧਣ ਕਾਰਨ ਲੋਕ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਠੰਡ ਕਾਰਨ ਘੱਟ ਪ੍ਰਤੀਰੋਧਕ ਸ਼ਕਤੀ ਵਾਲੇ ਲੋਕ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ। ਇਸ ਨਮੀ ਦੇ ਕਾਰਨ ਹੀ ਲੋਕਾਂ ਨੂੰ ਜ਼ੁਕਾਮ ਅਤੇ ਗਲੇ ਦੀ ਖਰਾਸ਼ ਦੇ ਸਭ ਤੋਂ ਵੱਧ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।