ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ ''ਚ ਵੇਖੋ ਦਰਦ ਬਿਆਨ ਕਰ ਰਹੇ ਲੋਕ

07/17/2023 6:32:23 PM

ਮਾਨਸਾ (ਵੈੱਬ ਡੈਸਕ)- ਹੜ੍ਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਨੁਕਸਾਨ ਹੋ ਚੁੱਕਾ ਹੈ। ਜਿਥੇ ਲੋਕਾਂ ਦੇ ਘਰ ਢਹਿ-ਢੇਰੀ ਹੋਏ ਹਨ ਉਥੇ ਹੀ ਕਿਸਾਨਾਂ ਦੇ ਖ਼ੇਤ ਵੀ ਬੁਰੀ ਤਰ੍ਹਾਂ ਨੁਕਸਾਏ ਗਏ ਹਨ। ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ 'ਚ ਹੜ੍ਹ ਨੇ ਹਾਹਾਕਾਰ ਮਚਾ ਦਿੱਤੀ ਲੋਕਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਮਾਨਸਾ 'ਚ ਪਿੰਡ ਵਾਲਿਆਂ ਨੇ ਹੜ੍ਹ ਦੇ ਪਾਣੀ ਨੂੰ ਰੋਕਣ ਲਈ ਚਾਂਦਪੁਰ ਬੰਨ੍ਹ ਲਗਾਇਆ ਸੀ ਉਹ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ। ਜਿਸ ਕਾਰਨ ਇਸ ਖੇ਼ਤਰ 'ਚ ਤਰਥੱਲੀ ਮੱਚ ਗਈ ਹੈ। ਹਾਲਾਂਕਿ ਲੋਕ ਪਿਛਲੇ ਕਈ ਦਿਨਾਂ ਤੋਂ ਇਸ ਬੰਨ੍ਹ ਨੂੰ ਸੁਰੱਖਿਅਤ ਰੱਖਣ ਦੇ ਯਤਨ ਕਰ ਰਹੇ ਸਨ ਜਿਸ ਤੋਂ ਬਾਅਦ ਨੇੜਲੇ ਇਲਾਕੇ ਹੜ੍ਹ ਦੀ ਮਾਰ ਹੇਠ ਆ ਗਏ ਹਨ। 

ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ

ਇਸ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਕਿਲੇ 'ਚ ਖੇਤ ਨੁਕਸਾਏ ਗਏ ਹਨ, ਜਿਸ ਕਾਰਨ ਫ਼ਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਘਰ ਛੱਡਣਾ ਬਹੁਤ ਔਖਾ ਲੱਗ ਰਿਹਾ ਹੈ। ਲੋਕਾਂ ਨੂੰ ਉਮੀਦ ਨਹੀਂ ਹੈ ਕਿ ਜਦੋਂ ਉਹ ਆਪਣੇ ਘਰ ਵਾਪਸ ਆਉਣਗੇ ਤਾਂ ਇੱਥੇ ਉਨ੍ਹਾਂ ਨੂੰ ਘਰ ਪਹਿਲਾਂ ਦੀ ਤਰ੍ਹਾਂ ਮਿਲ ਸਕੇਗਾ ਜਾਂ ਨਹੀਂ। ਲੋਕਾਂ 'ਚ ਹੜ੍ਹ ਨੂੰ ਲੈ ਕੇ ਡਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦਾ ਸਾਮਾਨ ਤੇ ਪਸ਼ੂ ਰਿਸ਼ਤੇਦਾਰਾਂ ਕੋਲ ਲੈ ਕੇ ਜਾਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰ ਰਾਸ਼ਨ-ਪਾਣੀ ਦੇਣ ਲਈ ਸਮਾਜ ਸੇਵੀ ਸੰਸਥਾ ਯਤਨ ਕਰ ਰਹੀ ਹੈ ਪਰ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਢਿੱਲ ਦਿਖਾਈ ਦੇ ਰਹੀ ਹੈ।  

ਇਹ ਵੀ ਪੜ੍ਹੋ-  ਹੜ੍ਹ ਪ੍ਰਭਾਵਿਤ ਇਲਾਕੇ 'ਚ 9 ਸਾਲਾ ਮਾਸੂਮ ਬੱਚੇ ਦੀ ਮੌਤ, 22 ਸਾਲ ਦੀ ਭੈਣ ਹਸਪਤਾਲ ਦਾਖ਼ਲ

ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਾਣੀ ਨੇ ਨੁਕਸਾਨ ਕੀਤਾ ਹੈ ਅੱਗੇ ਜਾ ਕੇ ਫ਼ਸਲ ਦੀ ਬਿਜਾਈ ਔਖੀ ਹੋਵੇਗੀ। ਉਨ੍ਹਾਂ ਕਿਹਾ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਅਤੇ ਉਨ੍ਹਾਂ ਮੁਆਵਜ਼ੇ ਦੀ ਲੋੜ ਵੀ ਹੈ। ਇਲਾਕਾ ਵਾਸੀ ਦਾ ਕਹਿਣਾ ਹੈ ਕਿ ਕੁਝ ਦਿਨਾਂ 'ਚ ਇਹ ਪਾਣੀ ਬਠਿੰਡਾ ਤੱਕ ਪਹੁੰਚ ਜਾਵੇਗਾ ਅਤੇ ਇਕ-ਇਕ ਮਿੰਟ 'ਚ ਪਾਣੀ ਦੀ ਵੱਧ ਹੋਣ ਦੀ ਸਥਿਤੀ ਨਜ਼ਰ ਆ ਰਹੀ ਹੈ। ਜਿਸ ਨਾਲ ਪਾਣੀ 'ਚ ਸੱਪ ਅਤੇ ਕਿੜੇ-ਮਕੌੜਿਆਂ ਦਾ ਖ਼ਤਰਾ ਵੀ ਦਿਖਾਈ ਦੇ ਰਿਹਾ ਹੈ। ਮਾਨਸਾ ਜ਼ਿਲ੍ਹੇ ਦੀ ਸਥਿਤੀ ਦੇਖਣ ਲਈ ਦੇਖੋ ਪੂਰੀ ਵੀਡੀਓ....

ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan