“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ''ਚ ਗੱਡੀ ਚਲਾਉਂਦਿਆਂ ਖ਼ਤਰਨਾਕ ਥਾਵਾਂ ਬਾਰੇ ਮਿਲਣਗੇ Voice Alert

Tuesday, Jan 02, 2024 - 06:00 AM (IST)

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ''ਚ ਗੱਡੀ ਚਲਾਉਂਦਿਆਂ ਖ਼ਤਰਨਾਕ ਥਾਵਾਂ ਬਾਰੇ ਮਿਲਣਗੇ Voice Alert

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ।  ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪਹਿਲਾ ਬਿਆਨ

ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ।  

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਆ ਸਕਦੀ ਹੈ ਪੈਟਰੋਲ-ਡੀਜ਼ਲ ਦੀ ਕਿੱਲਤ! ਪੈਟਰੋਲ ਪੰਪਾਂ 'ਤੇ ਲੱਗੀਆਂ ਲੰਮੀਆਂ ਲਾਈਨਾਂ

ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News